ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ਵਿਚ ਬੜੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਭਰ ‘ਚੋਂ ਕੋਰੋਨਾ ਦੇ 5700 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਇਆ ਹੈ ਇੱਥੇ 1200 ਤੋਂ ਵੱਧ ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਕੋਰੋਨਾ ਦੇ ਨਿਰੰਤਰ ਵੱਧ ਰਹੀ ਕੇਸਾਂ ਦੀ ਗਿਣਤੀ ਪਿੱਛੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਨੇ ਦਿੱਲੀ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
Whole state machinery is trying its best to contain this pandemic. This new problem surfaced in Maharashtra and other states because of Delhi Police, who is responsible for this?: Maharashtra Home Minister Anil Deshmukh #COVID19 https://t.co/IyUrNVEYZs pic.twitter.com/vkUD3yJyn9
— ANI (@ANI) April 9, 2020
ਦਰਅਸਲ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਕਿਹਾ ਹੈ ਕਿ ”ਦਿੱਲੀ ਦੇ ਨਿਜ਼ਾਮੁਦੀਨ ਮਰਕਜ਼ ਵਰਗਾ ਇਕ ਪ੍ਰੋਗਰਾਮ 15-16 ਮਾਰਚ ਨੂੰ ਵਸਈ ਦੇ ਮੁੰਬਈ ਨੇੜੇ ਹੋਣਾ ਸੀ ਪਰ ਸਾਡੇ ਦੁਆਰਾ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ”। ਉਨ੍ਹਾਂ ਅੱਗੇ ਕਿਹਾ ਕਿ ”ਦਿੱਲੀ ਪੁਲਿਸ ਨੇ ਸਾਡੇ ਤਰ੍ਹਾ ਇਸ ਪ੍ਰੋਗਰਾਮ ਨੂੰ ਕਿਉਂ ਨਹੀਂ ਰੋਕਿਆ ਇਸ ਕਾਰਨ ਕੋਵੀਡ 19 ਦੇ ਕੇਸ ਵਧੇ ਹਨ”। ਸੂਬੇ ਦੇ ਗ੍ਰਹਿ ਮੰਤਰੀ ਅਨਿਲ ਨੇ ਕਿਹਾ ਕਿ ਪੂਰੇ ਸੂਬੇ ਦੀ ਮਸ਼ੀਨਰੀ ਇਸ ਮਹਾਮਾਰੀ ਨੂੰ ਰੋਕਣ ਦੇ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਪੁਲਿਸ ਦੇ ਕਰਕੇ ਮਹਾਰਾਸ਼ਟਰ ਅਤੇ ਹੋਰ ਸੂਬਿਆਂ ਵਿਚ ਨਵੀਂ ਸਮੱਸਿਆ ਸਾਹਮਣੇ ਆਈ ਹੈ ਇਸ ਦੇ ਲਈ ਕੋਣ ਜ਼ਿੰਮੇਵਾਰ ਹੈ। ਦੱਸ ਦਈਏ ਕਿ ਭਾਰਤ ਵਿਚ ਸੱਭ ਤੋਂ ਜਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ ਸੂਬੇ ਵਿਚੋਂ ਹੁਣ ਤੱਕ 1297 ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 72 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋ ਚੁੱਕੀ ਹੈ।ਜ਼ਿਕਰਯੋਗ ਹੈ ਕਿ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਤਬਲੀਗੀ ਜਮਾਤ ਦੀ ਘਟਨਾ ਤੋਂ ਬਾਅਦ ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧੀ ਹੈ।
