ਪੰਜਾਬ ਵਿਚ 30 ਅਪ੍ਰੈਲ ਤੱਕ ਵਧਾਈ ਗਈ ਕਰਫਿਊ ਦੀ ਮਿਆਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਅੱਜ ਪੰਜਾਬ ਕੈਬਨਿਟ ਨੇ ਮੀਟਿੰਗ ਵਿਚ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਵਿਚ ਕਰਫਿਊ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਅੱਜ ਪੰਜਾਬ ਕੈਬਨਿਟ ਨੇ ਮੀਟਿੰਗ ਵਿਚ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਵਿਚ ਕਰਫਿਊ ਦੀ ਮਿਆਦ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਵਿਚ ਕਰਫਿਊ ਵਧਾਉਣ ਨੂੰ ਲੈ ਕੇ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਜਿਸ ਉੱਤੇ ਹੁਣ ਪੰਜਾਬ ਕੈਬਨਿਟ ਨੇ ਮੋਹਰ ਲਗਾ ਦਿੱਤੀ ਹੈ।

ਕਰਫਿਊ ਵਧਾਉਣ ਦੀ ਜਾਣਕਾਰੀ ਖੁਦ ਪੰਜਾਬ ਸਰਕਾਰ ਦੇ ਸਪੈਸ਼ਲ ਚੀਫ ਸੈਕਟਰੀ ਕੇਬੀਐਸ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਪੰਜਾਬ ਕੈਬਨਿਟ ਨੇ ਸੂਬੇ ਵਿਚ ਕਰਫਿਊ ਦੀ ਮਿਆਦ 30 ਅਪ੍ਰੈਲ ਅਤੇ ਲਾਕਡਾਊਨ 1 ਮਈ ਤੱਕ ਵਧਾਉਣ ਦੀ ਮੰਜ਼ੂਰੀ ਦੇ ਦਿੱਤੀ ਹੈ”। ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪੇਜ ਤੋਂ ਲਾਇਵ ਹੋ ਕੇ ਗੱਲਬਾਤ ਕਰਨ ਦੌਰਾਨ ਸੂਬੇ ਵਿਚ ਕਰਫਿਊ ਦੀ ਮਿਆਦ ਵਧਾਉਣ ਦੇ ਸੰਕੇਤ ਦਿੱਤੇ ਸਨ। ਸੀਐਮ ਕੈਪਟਨ ਨੇ ਇਹ ਵੀ ਕਿਹਾ ਸੀ ਕਿ ਪੂਰੇ ਦੇਸ਼ ਵਿਚ ਅਜੇ ਲਾਕਡਾਊਨ ਨੂੰ ਖਤਮ ਨਹੀਂ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਪੰਜਾਬ ਵਿਚ ਲਗਾਤਾਰ ਵੱਧ ਰਹੀ ਹੈ ਹੁਣ ਤੱਕ ਸੂਬੇ ਵਿਚੋਂ 132 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 11 ਲੋਕ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਵਲ ਉੜੀਸਾ ਸਰਕਾਰ ਨੇ 14 ਅਪ੍ਰੈਲ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ ਆਪਣੇ ਸੂਬੇ ਵਿਚ 30 ਅਪ੍ਰੈਲ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ।

Leave a Reply

Your email address will not be published. Required fields are marked *