ਭਾਰਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 7400 ਤੋਂ ਵੀ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਭਰ ‘ਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਭਰ ‘ਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 7400 ਤੋਂ ਵੀ ਜਿਆਦਾ ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਹੁਣ 200 ਨੂੰ ਵੀ ਪਾਰ ਕਰ ਚੁੱਕਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੁੱਲ 1035 ਨਵੇਂ ਕੇਸਾਂ ਦੀ ਪੁਸ਼ਟੀ ਹੋ ਚੁੱਕੀ  ਹੈ ਅਤੇ 40 ਲੋਕਾਂ ਦੀ ਮੌਤ ਵੀ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 7447 ਹੋ ਗਈ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 239 ਤੱਕ ਪਹੁੰਚ ਗਈ ਹੈ। ਉੱਥੇ ਹੀ 643 ਮਰੀਜ਼ ਹੁਣ ਤੱਕ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟੀਵ ਕੇਸਾਂ ਦੀ ਗਿਣਤੀ 6565 ਹੋ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਭਾਰਤ ਵਿਚ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਉੱਥੇ ਹੀ ਦੇਸ਼ ਵਿਚ ਲਗਾਇਆ ਗਿਆ 21 ਦਿਨਾਂ ਦਾ ਲਾਕਡਾਊਨ ਆਉਣ ਵਾਲੀ 14 ਅਪ੍ਰੈਲ ਨੂੰ ਖਤਮ ਹੋਣ ਜਾ ਰਿਹਾ ਹੈ

ਪੀਐਮ ਸਾਰੇ ਸੂਬਿਆਂ ਦੇ ਸੀਐਮ ਨਾਲ ਕਰਨਗੇ ਗੱਲਬਾਤ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਗੱਲਬਾਤ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਕੋਰੋਨਾ ਨਾਲ ਪੈਦਾ ਹੋਏ ਦੇਸ਼ ਦੇ ਤਾਜ਼ਾ ਹਾਲਾਤ ਉੱਤੇ ਚਰਚਾ ਕਰਨ ਦੇ ਨਾਲ-ਨਾਲ ਲਾਕਡਾਊਨ ਨੂੰ ਅੱਗੇ ਵਧਾਉਣ ਸਬੰਧੀ ਮੁੱਖ ਮੰਤਰੀਆਂ ਤੋਂ ਉਨ੍ਹਾਂ ਦੀ ਰਾਏ ਲੈ ਸਕਦੇ ਹਨ।

Leave a Reply

Your email address will not be published. Required fields are marked *