ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਜਿੱਥੇ ਇਕ ਪਾਸੇ ਪੂਰੇ ਦੇਸ਼ ਵਿਚ ਆਪਣਾ ਕਹਿਰ ਵਿਖਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਦੇ ਕੇਸਾਂ ਦੀ ਸੰਖਿਆਂ ਲਗਾਤਾਰ ਵੱਧ ਰਹੀ ਹੈ। ਦਿੱਲੀ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ 900 ਨੂੰ ਵੀ ਪਾਰ ਕਰ ਚੁੱਕੀ ਹੈ ਜੋ ਕਿ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿਚੋਂ 183 ਕੋਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 941 ਹੋ ਚੁੱਕੀ ਹੈ ਉੱਥੇ ਹੀ ਹੁਣ ਤੱਕ 13 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ ਜਦਕਿ 25 ਮਰੀਜ਼ ਠੀਕ ਹੋ ਚੁੱਕੇ ਹਨ ਜਿਸ ਨਾਲ ਐਕਟੀਵ ਕੇਸਾਂ ਦੀ ਗਿਣਤੀ 903 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਕੁੱਲ 903 ਮਰੀਜ਼ਾਂ ਵਿਚੋਂ 584 ਮਰੀਜ਼ ਨਿਜ਼ਾਮੁਦੀਨ ਮਰਕਜ ਨਾਲ ਜੁੜੇ ਹੋਏ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਈ ਦਿੱਲੀ ਸਰਕਾਰ ਨੇ ਰਾਜਧਾਨੀ ਦੇ ਕੁੱਲ 30 ਹਾਟਸਪਾਟ ਇਲਾਕਿਆਂ ਨੂੰ ਸੀਲ ਕਰ ਦਿੱਤਾ ਹੈ। ਸਰਕਾਰ ਦੁਆਰਾ ਚੁਣੇ ਗਏ ਇਨ੍ਹਾਂ ਹੋਟਸਪਾਟ ਇਲਾਕਿਆਂ ਵਿਚੋਂ ਸੰਘਣੀ ਅਬਾਦੀ ਵਾਲੇ ਇਲਾਕੇ ਸੱਭ ਤੋਂ ਜਿਆਦਾ ਚਿੰਤਾ ਦਾ ਵਿਸ਼ਾ ਹਨ ਜਿੱਥੇ ਕੋਰੋਨਾ ਦੀ ਲਾਗ ਤੇਜੀ ਨਾਲ ਫੈਲ ਸਕਦੀ ਹੈ ਇਸ ਵਿਚ ਨਿਜ਼ਾਮੁਦੀਨ ਸਮੇਤ ਨਬੀ ਕਰੀਮ, ਚਾਂਦਨੀ ਮਹਲ ਅਤੇ ਜਾਕਿਰ ਨਗਰ ਦਾ ਇਲਾਕਾ ਹੈ। ਪੁਲਿਸ ਦੁਆਰਾ ਇਨ੍ਹਾਂ ਇਲਾਕਿਆਂ ਵਿਚ ਡ੍ਰੋਨ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਲਾਕਡਾਊਨ ਦਾ ਉਲੰਘਣਾ ਨਾ ਕਰ ਸਕੇ। ਉੱਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫੰਰਿੰਸਗ ਰਾਹੀਂ ਹੋਈ ਮੁੱਖ ਮੰਤਰੀਆਂ ਦੀ ਬੈਠਕ ਵਿਚ ਸੀਐਮ ਕੇਜਰੀਵਾਲ ਨੇ ਦੇਸ਼ ਵਿਚ ਲਾਕਡਾਊਨ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ।

