ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੂਰੇ ਦੇਸ਼ ਵਿਚ ਲਾਕਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ(ਬੀਸੀਸੀਆਈ) ਨੇ ਵੀ ਇੰਡੀਅਨ ਪ੍ਰੀਮੀਅਰ ਲੀਗ ਨੂੰ ਅਗਲੇ ਮਹੀਨੇ ਤੱਕ ਮੁੜ ਤੋਂ ਮੁਲਤਵੀ ਕਰ ਦਿੱਤਾ ਹੈ।
As the lockdown has been extended till May 3 by the government, we will postpone the Indian Premier League for the time being: BCCI Sources pic.twitter.com/VzRpTlVa9M
— ANI (@ANI) April 14, 2020
ਦਰਅਸਲ ਨਿਊਜ਼ ਏਜੰਸੀ ਏਐਨਆਈ ਨੇ ਬੀਸੀਸੀਆਈ ਦੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਜਿਵੇਂ ਕਿ ਸਰਕਾਰ ਨੇ ਲਾਕਡਾਊਨ 3 ਮਈ ਤੱਕ ਵਧਾ ਦਿੱਤਾ ਹੈ ਇਸ ਲਈ ਬੀਸੀਸੀਆਈ ਵੀ ਇੰਡੀਅਨ ਪ੍ਰੀਮੀਅਰ ਲੀਗ ਫਿਲਹਾਲ ਮੁਲਤਵੀ ਕਰਾਂਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਆਈਪੀਐਲ ਨੂੰ 15 ਅਪ੍ਰੈਲ ਤੱਕ ਟਾਲ ਦਿੱਤਾ ਗਿਆ ਸੀ ਪਰ ਮੁੜ ਤੋਂ ਵਧਾਏ ਲਾਕਡਾਊਨ ਕਾਰਨ ਇਸ ਨੂੰ ਫਿਰ ਪੋਸਟਪੋਨ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਮੁੱਦੇ ਉੱਤੇ ਖੁਦ ਬੀਸੀਆਈ ਦੇ ਹਵਾਲੇ ਤੋਂ ਅਧਿਕਾਰਕ ਤੌਰ ਉੱਤੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੋਰੋਨਾ ਕਾਰਨ ਪੈਦਾ ਹੋਈ ਸਥਿਤੀ ਵਿਚਾਲੇ ਬੀਸੀਸੀਆਈ ਆਈਪੀਐਲ ਉੱਤੇ ਕੋਈ ਵੱਡਾ ਫ਼ੈਸਲਾ ਨਹੀਂ ਲੈਂਣਾ ਚਾਹੁੰਦੀ ਕਿਉਂਕਿ ਇਹ ਲੀਗ ਨਾ ਹੋਣ ਨਾਲ ਬੀਸੀਸੀਆਈ ਅਤੇ ਇਸ ਵਿਚ ਖੇਡਣ ਵਾਲੀਆਂ ਸਾਰੀਆਂ ਟੀਮਾਂ ਨੂੰ ਵੱਡਾ ਨੁਕਸਾਨ ਉਠਾਉਣਾ ਪਵੇਗਾ। ਜ਼ਿਕਰਯੋਗ ਹੈ ਕਿ ਆਈਪੀਐਲ ਮੈਚ ਤੈਅ ਸਿਡੀਊਲ ਅਨੁਸਾਰ ਪਿਛਲੇ ਮਹੀਨੇ ਦੀ 29 ਮਾਰਚ ਨੂੰ ਸ਼ੁਰੂ ਹੋਣੇ ਸਨ ਅਤੇ ਪਹਿਲਾ ਮੁਕਾਬਲਾ ਮੁੰਬਈ ਅਤੇ ਚੇਨੰਈ ਵਿਚਾਲੇ ਖੇਡਿਆ ਜਾਣਾ ਸੀ ਪਰ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਰਕੇ ਅਜਿਹਾ ਨਹੀਂ ਹੋ ਸਕਿਆ ਹੈ।
