ਭਾਰਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 11 ਹਜ਼ਾਰ ਤੋਂ ਵੀ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਲਗਾਤਾਰ ਆਪਣਾ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਲਗਾਤਾਰ ਆਪਣਾ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ ਵੱਧਦੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ ਵੱਧ ਕੇ 11 ਹਜ਼ਾਰ ਦੀ ਸੰਖਿਆ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ 370 ਤੋਂ ਵੱਧ ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚ 1076 ਨਵੇਂ ਕੋਰੋਨਾ ਦੇ ਕੇਸ ਦਰਜ ਕੀਤੇ ਗਏ ਹਨ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 11,439 ਹੋ ਗਈ ਹੈ ਜਦਕਿ ਹੋਰ 38 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਿਸ ਕਰਕੇ ਮਰਨ ਵਾਲਿਆਂ ਦਾ ਅੰਕੜਾ 377 ਹੋ ਗਿਆ ਹੈ। ਇਸ ਤੋਂ ਇਲਾਵਾ 1306 ਕੋਰੋਨਾ ਪੀੜਤ ਠੀਕ ਵੀ ਹੋਏ ਹਨ ਜਿਸ ਨਾਲ ਐਕਟੀਵ ਕੇਸਾਂ ਦੀ ਗਿਣਤੀ 9756 ਹੋ ਗਈ ਹੈ। ਕੋਰੋਨਾ ਮਹਾਮਾਰੀ ਨਾਲ ਸੱਭ ਤੋਂ ਜਿਆਦਾ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ। ਇੱਥੇ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 2,684 ਤੱਕ ਪਹੁੰਚ ਗਈ ਹੈ ਜੋ ਕਿ ਬਾਕੀ ਸੂਬਿਆਂ ਤੋਂ ਕੀਤੇ ਜਿਆਦਾ ਹੈ। ਜਦਕਿ ਇੱਥੇੇ ਹੁਣ ਤੱਕ 178 ਕੋਰੋਨਾ ਪੀੜਤ ਆਪਣੀ ਜਾਨ ਵੀ ਗਵਾ ਚੁੱਕੇ ਹਨ। ਉੱਥੇ ਹੀ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੱਧਦਾ ਵੇਖ ਪੂਰੇ ਦੇਸ਼ ਵਿਚ ਬੀਤੇ 14 ਅਪ੍ਰੈਲ ਨੂੰ ਖਤਮ ਹੋ ਰਿਹਾ ਲਾਕਡਾਊਨ 3 ਮਈ ਤੱਕ ਹੋਰ ਵਧਾ ਦਿੱਤਾ ਗਿਆ ਹੈ ਜਿਸ ਦਾ ਐਲਾਨ ਖੁਦ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਨ ਦੌਰਾਨ ਕੀਤਾ ਹੈ।

Leave a Reply

Your email address will not be published. Required fields are marked *