ਪੰਜਾਬ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ ਹੋਈ 211, ਮੌਤਾਂ-14

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜਿੱਥੇ ਇਕ ਪਾਸੇ ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਵੀ ਕੋਰੋਨਾ ਦੇ ਕੇਸਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜਿੱਥੇ ਇਕ ਪਾਸੇ ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਵੀ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੀਤੇ ਦਿਨ ਪੂਰੇ ਸੂਬੇ ਵਿਚੋਂ 14 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀਂ ਵੱਧ ਕੇ 211 ਹੋ ਗਈ ਹੈ ਜਦਕਿ ਮਰਨ ਵਾਲਿਆਂ ਦੀ ਸੰਖਿਆ 14 ਹੈ।

Coronavirus

 

ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਦਿਨ ਸੀਐਮ ਸਿਟੀ ਪਟਿਆਲਾ ਤੋਂ 5 ਕੇਸ, ਫ਼ਿਰੋਜ਼ਪੁਰ ਤੋਂ 1 ਕੇਸ, ਲੁਧਿਆਣਾ ਅਤੇ ਜਲੰਧਰ ਤੋਂ 4-4 ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿਚੋਂ 5988 ਸ਼ੱਕੀ ਮਰੀਜ਼ਾਂ ਦੇ ਟੈਸਟ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚ 211 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦਿ ਕਿ 5113 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਕੁੱਲ ਮਰੀਜ਼ਾਂ ਵਿਚੋਂ 30 ਠੀਕ ਵੀ ਹੋ ਚੁੱਕੇ ਹਨ ਜਦਕਿ 14 ਦੀ ਮੌਤ ਹੋ ਚੁੱਕੀ ਹੈ ਜਿਸ ਨਾਲ ਐਕਟੀਵ ਕੇਸਾਂ ਦੀ ਗਿਣਤੀ 167 ਹੋ ਗਈ ਹੈ।

ਕਿੱਥੋਂ-ਕਿੰਨੇ ਮਾਮਲੇ ਆਏ ਸਾਹਮਣੇ

ਮੁਹਾਲੀ – ਕੁੱਲ ਕੇਸ – 56, ਠੀਕ ਹੋਏ – 6, ਮੌਤਾਂ – 2

ਜਲੰਧਰ – ਕੁੱਲ ਕੇਸ – 35, ਠੀਕ ਹੋਏ -4, ਮੌਤਾਂ- 2

ਪਠਾਨਕੋਟ- ਕੁੱਲ ਕੇਸ-24, ਠੀਕ ਹੋਏ-0, ਮੌਤਾਂ-1

ਨਵਾਂਸ਼ਹਿਰ- ਕੁੱਲ ਕੇਸ- 19, ਠੀਕ ਹੋਏ-15, ਮੌਤਾਂ-1

ਅੰਮ੍ਰਿਤਸਰ- ਕੁੱਲ ਕੇਸ-11, ਠੀਕ ਹੋਏ- 0, ਮੌਤਾਂ-2

ਲੁਧਿਆਣਾ- ਕੁੱਲ ਕੇਸ-15, ਠੀਕ ਹੋਏ-1, ਮੌਤਾਂ-2

ਮਾਨਸਾ- ਕੁੱਲ ਕੇਸ-11, ਠੀਕ ਹੋਏ-0, ਮੌਤਾਂ-0

ਹੁਸ਼ਿਆਰਪੁਰ- ਕੁੱਲ ਕੇਸ-7, ਠੀਕ ਹੋਏ-3, ਮੌਤਾਂ-1

ਮੋਗਾ- ਕੁੱਲ ਕੇਸ-4, ਠੀਕ ਹੋਏ-0, ਮੌਤਾਂ-0

ਫਰੀਦਕੋਟ- ਕੁੱਲ ਕੇਸ-3, ਠੀਕ ਹੋਏ-0, ਮੌਤਾਂ-0

ਰੋਪੜ- ਕੁੱਲ ਕੇਸ-3, ਠੀਕ ਹੋਏ-0, ਮੌਤਾਂ-1

ਪਟਿਆਲਾ-ਕੁੱਲ ਕੇਸ-11, ਠੀਕ ਹੋਏ-1, ਮੌਤਾਂ-0

ਸੰਗਰੂਰ ਕੁੱਲ ਕੇਸ-3, ਠੀਕ ਹੋਏ-0, ਮੌਤਾਂ-0

ਬਰਨਾਲਾ ਕੁੱਲ ਕੇਸ-2, ਠੀਕ ਹੋਏ- 0, ਮੌਤਾਂ-1

ਫਤਿਹਗੜ੍ਹ ਸਾਹਿਬ ਕੁੱਲ ਕੇਸ-2, ਠੀਕ ਹੋਏ-0, ਮੌਤਾਂ-0

ਕਪੂਰਥਲਾ-ਕੁੱਲ ਕੇਸ-2, ਠੀਕੋ ਹੋਏ-0, ਮੌਤਾਂ-0

ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-1, ਠੀਕ ਹੋਏ-0, ਮੌਤਾਂ-0

ਗੁਰਦਾਸਪੁਰ- ਕੁੱਲ ਕੇਸ-1, ਠੀਕ ਹੋਏ-0, ਮੌਤਾਂ-1

ਫ਼ਿਰੋਜ਼ਪੁਰ – ਕੁੱਲ ਕੇਸ-1, ਠੀਕ ਹੋਏ-0, ਮੌਤਾਂ-0

ਕੁੱਲ ਕੇਸ-211, ਠੀਕ ਹੋਏ-30, ਮੌਤਾਂ-14

Leave a Reply

Your email address will not be published. Required fields are marked *