ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ 14 ਹਜ਼ਾਰ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 450 ਤੋਂ ਜਿਆਦਾ ਹੋ ਗਿਆ ਹੈ।
991 new #COVID19 cases and 43 deaths have been reported in the last 24 hours: Ministry of Health & Family Welfare https://t.co/2Qqt5u38SE
— ANI (@ANI) April 18, 2020
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 991 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 43 ਮੌਤਾਂ ਹੋਈਆਂ ਹਨ ਜਿਸ ਨਾਲ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 14,378 ਹੋ ਗਈ ਹੈ ਜਦਕਿ ਮਰਨ ਵਾਲਿਆਂ ਦੀ ਸੰਖਿਆ 480 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 1992 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟੀਵ ਕੇਸਾਂ ਦਾ ਗਿਣਤੀ 11,906 ਹੋ ਗਈ ਹੈ। ਕੋਰੋਨਾ ਵਾਇਰਸ ਜਿੱਥੇ ਇਕ ਪਾਸੇ ਪੂਰੇ ਦੇਸ਼ ਵਿਚ ਆਪਣੇ ਪੈਰ ਪਸਾਰ ਰਿਹਾ ਹੈ । ਉੱਥੇ ਹੀ ਹੁਣ ਇਸ ਮਹਾਮਾਰੀ ਨੇ ਭਾਰਤੀ ਨੇਵੀ ਵਿਚ ਵੀ ਦਸਤਕ ਦੇ ਦਿੱਤੀ ਹੈ।ਜਾਣਕਾਰੀ ਮੁਤਾਬਕ ਮੁੰਬਈ ਵਿਚ ਜਲਸੈਨਾ ਦੇ ਇਕ ਅੱਡੇ ਉੱਤੇ 20 ਸੈਨਿਕਾ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਇੱਥੇ ਆਈਐਨਐਸ ਆਂਗਰੇ ਯੁੱਧਬੇੜੇ ਉੱਤੇ 7 ਅਪ੍ਰੈਲ ਨੂੰ ਪਹਿਲਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ ਅਤੇ ਜਦੋ ਉਸ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਬਾਕੀ ਸੈਨਿਕਾ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਿਚੋਂ 20 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਹੈ ਜਿਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਭਾਰਤੀ ਥਲ ਸੈਨਾ ਦੇ 8 ਜਵਾਨ ਵੀ ਕੋਰੋਨਾ ਦੀ ਚੇਪਟ ਵਿਚ ਆ ਚੁੱਕੇ ਹਨ ਜਿਸ ਦੀ ਜਾਣਕਾਰੀ ਖੁਦ ਆਰਮੀ ਚੀਫ ਐਮਐਮ ਨਰਵਣੇ ਨੇ ਦਿੱਤੀ ਹੈ।
