ਕੋਰੋਨਾ ਪੀੜਤ ACP ਅਨਿਲ ਕੋਹਲੀ ਨੇ ਤੋੜਿਆ ਦਮ, CM ਕੈਪਟਨ ਤੇ DGP ਗੁਪਤਾ ਨੇ ਦੁੱਖ ਕੀਤਾ ਪ੍ਰਗਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੁਧਿਆਣਾ ਦੇ ਅਸਿਸਟੈਂਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੁਧਿਆਣਾ ਦੇ ਅਸਿਸਟੈਂਟ ਪੁਲਿਸ ਕਮਿਸ਼ਨਰ ਅਨਿਲ ਕੋਹਲੀ ਨੇ ਦਮ ਤੋੜ ਦਿੱਤਾ ਹੈ। ਉਨ੍ਹਾਂ ਦੀ ਮੌਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਫ਼ਜੀਪੀ ਪੁਲਿਸ ਦਿਨਕਰ ਗੁਪਤਾ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

Ludhiana ACP Anil Kohli dies coronavirus as Punjab's COVID-19 ...

ਦਰਅਸਲ 52 ਸਾਲਾਂ ਏਸੀਪੀ ਅਨਿਲ ਕੋਹਲੀ ਦੀ ਜਾਂਚ ਰਿਪੋਰਟ ਕੋਰੋਨਾ ਨਾਲ ਪਾਜ਼ੀਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਹਾਲਤ ਵਿਗੜਨ ਉੱਤੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ ਜਿਸ ਦੀ ਪੁਸ਼ਟੀ ਖੁਦ ਸਿਵਲ ਸਰਜਨ ਨੇ ਕੀਤੀ ਹੈ। ਉਨ੍ਹਾਂ ਦੀ ਮੌਤ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਸੰਕਟ ਦੀ ਇਸ ਘੜੀ ਵਿਚ ਸਾਡੇ ਕੋਰੋਨਾ ਵਾਰੀਅਰਜ਼ ਨੂੰ ਗਵਾਉਣਾ ਸੂਬਾ ਲਈ ਇਕ ਵਾਡਾ ਘਾਟਾ ਹੈ। ਉਹ ਇਸ ਮੁਸ਼ਕਿਲ ਸਮੇਂ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਹਨ ਅਤੇ ਯਕੀਨਨ ਪੰਜਾਬ ਵੀ ਉਨ੍ਹਾਂ ਨਾਲ ਖੜ੍ਹੇਗਾ। ਉੱਥੇ ਹੀ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਵੀ ਉਨ੍ਹਾਂ ਦੀ ਮੌਤ ਉੱਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਏਸੀਪੀ ਅਨਿਲ ਕੋਹਲੀ ਅੱਜ ਕੋਰੋਨਾ ਵਿਰੁੱਧ ਲੜਾਈ ਹਾਰ ਗਏ ਹਨ। ਅਨਿਲ ਨੇ 30 ਸਾਲਾਂ ਤੋਂ ਵੱਧ ਸਮੇਂ ਲਈ ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਡੀਜੀਪੀ ਨੇ ਅੱਗੇ ਕਿਹਾ ਕਿ ਸਾਡੀਆਂ ਪ੍ਰਾਥਨਾਵਾਂ ਉਸ ਦੇ ਪਰਿਵਾਰ, ਰਿਸ਼ਤੇਦਾਰ ਅਤੇ ਉਨ੍ਹਾਂ ਸਾਰਿਆਂ ਨਾਲ ਹਨ ਜੋ ਉਸ ਦੇ ਨਾਲ ਕੰਮ ਕਰਦੇ ਸਨ। ਦੱਸ ਦਈਏ ਕਿ ਬੀਤੇ ਦਿਨ ਏਸੀਪੀ ਕੋਹਲੀ ਦੇ ਸੰਪਰਕ ਵਿਚ ਆਈ ਉਸਦੀ ਪਤਨੀ, ਏਐਸਆਈ ਅਤੇ ਇਕ ਕਾਂਸਟੇਬਲ ਵੀ ਕੋਰੋਨਾ ਨਾਲ ਪਾਜ਼ੀਟਿਵ ਪਾਇਆ ਗਿਆ ਹੈ ਜਿਨ੍ਹਾਂ ਦਾ ਇਲਾਜ ਹਸਪਤਾਲ ਵਿਚ ਜਾਰੀ ਹੈ।

 

Leave a Reply

Your email address will not be published. Required fields are marked *