Punjab Weather : ਇਸ ਦਿਨ ਬਦਲੇਗਾ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਦਿੱਤਾ ਅਗਲੇ 5 ਦਿਨਾਂ ਦਾ ਅਪਡੇਟ

ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਦੂਜੇ ਦਿਨ ਵੀ ਹਲਕੀ ਤੋਂ ਦਰਮਿਆਨਾ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ ਆਦਿ…

ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਦੂਜੇ ਦਿਨ ਵੀ ਹਲਕੀ ਤੋਂ ਦਰਮਿਆਨਾ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ ਆਦਿ ਥਾਵਾਂ ’ਤੇ ਬਾਰਿਸ਼ ਹੋਈ ਜਦਕਿ ਬਾਕੀ ਜ਼ਿਲ੍ਹਿਆਂ ’ਚ ਵੀ ਸਵੇਰੇ ਚਾਰ ਵਜੇ ਤੋਂ ਸੱਤ ਵਜੇ ਦੌਰਾਨ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਈ। ਜਿਨ੍ਹਾਂ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪਿਆ, ਉੱਥੇ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਸੀ। ਇਹ ਦੂਸਰਾ ਦਿਨ ਸੀ, ਜਦੋਂ ਪੰਜਾਬ ‘ਚ ਮੀਂਹ ਪਿਆ।

ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 20 ਤੋਂ 22 ਸਤੰਬਰ ਨੂੰ ਲੈ ਮੀਂਹ ਪੈਂਦਾ ਹੈ। ਇਸ ਨਾਲ ਮੌਸਮ  ਬਦਲਣ ਦੀ ਉਮੀਦ ਹੁੰਦੀ ਹੈ।

Leave a Reply

Your email address will not be published. Required fields are marked *