ਕੋਰੋਨਾ ਵਾਇਰਸ ਹੁਣ ਤੱਕ ਦੁਨੀਆ ਭਰ ਦੇ ਡੇਢ ਲੱਖ ਤੋਂ ਵੱਧ ਲੋਕਾਂ ਦੀ ਲੈ ਚੁੱਕਿਆ ਹੈ ਜਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਜਮਾ ਲਏ ਹਨ। ਵਿਸ਼ਵ ਭਰ ਦੇ ਦੇਸ਼ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਜਮਾ ਲਏ ਹਨ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਦੇ ਸੰਕਰਮਨ ਨੂੰ ਝੇਲ ਰਹੇ ਹਨ। ਪੂਰੀ ਦੁਨੀਆ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 23 ਲੱਖ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਡੇਢ ਲੱਖ ਤੋਂ ਵੱਧ ਕੋਰੋਨਾ ਪੀੜਤਾਂ ਦੀ ਜਾਨ ਜਾ ਚੁੱਕੀ ਹੈ।

ਵਰਲਡਓ ਮੀਟਰ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 2,332,036 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 160,767 ਤੱਕ ਪਹੁੰਚ ਗਿਆ ਹੈ। ਉੱਥੇ ਹੀ ਕੋਰੋਨਾ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਸੰਖਿਆ ਵੀ ਛੇ ਲੱਖ ਦੇ ਕਰੀਬ ਪਹੁੰਚ ਗਈ ਹੈ। ਲਗਭਗ 599,961 ਕੋਰੋਨਾ ਪੀੜਤ ਮਰੀਜ਼ ਠੀਕ ਹੋ ਚੁੱਕੇ ਹਨ ਜਿਸ ਨਾਲ ਐਕਟੀਵ ਕੇਸਾਂ ਦੀ ਗਿਣਤੀ 1,571,308 ਹੋ ਗਈ ਹੈ। ਕੋਰੋਨਾ ਦਾ ਕਹਿਰ ਸੱਭ ਤੋਂ ਜਿਆਦਾ ਵਿਸ਼ਵ ਦਾ ਸੱਭ ਤੋਂ ਸ਼ਕਤੀਸ਼ਾਲੀ ਦੇਸ਼ ਸੰਯੁਕਤ ਰਾਜ ਅਮਰੀਕਾ ਝੇਲ ਰਿਹਾ ਹੈ। ਇੱਥੇ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 738,913 ਹੋ ਗਈ ਹੈ ਜਦਕਿ 39,015 ਕੋਰੋਨਾ ਮਰੀਜ਼ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ ਯੂਰੋਪ ਦੇ ਦੇਸ਼ ਸਪੇਨ, ਇਟਲੀ, ਫਰਾਂਸ ਅਤੇ ਜਰਮਨੀ ਵਿਚ ਵੀ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਉੱਥੇ ਹੀ ਯੂਕੇ,ਤੁਰਕੀ, ਇਸਲਾਮਿਕ ਦੇਸ਼ ਈਰਾਨ ਅਤੇ ਬੈਲਜ਼ੀਅਮ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

ਸਪੇਨ- ਕੁੱਲ ਕੇਸ – 194,416 ਮੌਤਾਂ- 20,639

ਇਟਲੀ – ਕੁੱਲ ਕੇਸ – 175,925 ਮੌਤਾਂ- 23,227

ਫਰਾਂਸ- ਕੁੱਲ ਕੇਸ-151,793 ਮੌਤਾਂ-19,323

ਜਰਮਨੀ- ਕੁੱਲ ਕੇਸ -143,724, ਮੌਤਾਂ-4,538

ਯੂਕੇ- ਕੁੱਲ ਕੇਸ-114,217, ਮੌਤਾਂ-15,464

ਚੀਨ- ਕੁੱਲ ਕੇਸ – 82,735 ਮੌਤਾਂ-4,632

ਤੁਰਕੀ-ਕੁੱਲ ਕੇਸ- 82,329 ਮੌਤਾਂ-1,890

ਈਰਾਨ – ਕੁੱਲ ਕੇਸ -80,868 ਮੌਤਾਂ-5,031

ਬੈਲਜ਼ੀਅਮ, ਕੁੱਲ ਕੇਸ -37,183, ਮੌਤਾਂ – 5,453

Leave a Reply

Your email address will not be published. Required fields are marked *