ਭਾਰਤ ‘ਚ ਲਗਾਤਾਰ ਵੱਧ ਰਹੀ ਹੈ ਕੋਰੋਨਾ ਦੇ ਕੇਸਾਂ ਦੀ ਗਿਣਤੀ, ਜਾਣੋ ਕੀ ਹੈ ਤਾਜ਼ਾ ਸਥਿਤੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 20 ਹਜ਼ਾਰ ਤੱਕ ਪਹੁੰਚਣ ਵਾਲੀ ਹੈ ਜਦਕਿ 600 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1383 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 50 ਹੋਰ ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 19,984 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 640 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 3870 ਹੋ ਗਈ ਹੈ ਜਿਸ ਕਰਕੇ ਐਕਟਿਵ ਕੇਸਾਂ ਦੀ ਅੰਕੜਾ 15,474 ਹੋ ਚੁੱਕਿਆ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਉੱਥੇ ਹੀ ਦੂਜੇ ਪਾਸੇ 133 ਕਰੋੜ ਤੋਂ ਵੱਧ ਅਬਾਦੀ ਵਾਲੇ ਭਾਰਤ ਵਿਚ ਕੋਰੋਨਾ ਦੀ ਜਾਂਚ ਲਈ ਗੇਮਚੇਂਜਰ ਮੰਨੀ ਜਾ ਰਹੀ ਰੈਪਿਡ ਕਿੱਟਾਂ ਦੇ ਟੈਸਟ ਨਤੀਜ਼ਿਆਂ ਉੱਤੇ ਸਵਾਲ ਖੜ੍ਹੇ ਹੋਣ ਤੋਂ ਬਾਅਦ ਇਸ ਦੀ ਵਰਤੋਂ ‘ਤੇ ਦੋ ਦਿਨਾਂ ਲਈ ਰੌਕ ਲਗਾ ਦਿੱਤੀ ਗਈ ਹੈ। ਬੀਤੇ ਦਿਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਦੇ ਡਾਕਟਰ ਗੰਗਖੇਡਕਰ  ਨੇ ਦੱਸਿਆ ਹੈ ਕਿ ”ਸੂਬਿਆਂ ਤੋਂ ਰੈਪਿਡ ਟੈਸਟ ਕਿੱਟਾਂ ਦੀ ਸ਼ਿਕਾਇਤ ਮਿਲੀ ਹੈ ਜਿਸ ਤੋਂ ਬਾਅਦ ਆਈਸੀਐਮਆਰ ਨੇ ਸਾਰੇ ਸੂਬਿਆਂ ਨੂੰ ਦੋ ਦਿਨਾਂ ਤੱਕ ਰੈਪਿਡ ਕਿੱਟਾਂ ਨੂੰ ਟੈਸਟ ਲਈ ਨਾ ਵਰਤਣ ਦੀ ਸਲਾਹ ਦਿੱਤੀ ਗਈ ਹੈ। ਨਤੀਜਿਆਂ ਵਿਚ ਬਹੁਤ ਸਾਰੇ ਭਿੰਨਤਾਵਾਂ ਸਨ ਜਿਸ ਦੇ ਚੱਲਦੇ ਆਨ ਗਰਾਊਂਡ ਟੀਮਾਂ ਦੁਆਰਾ ਕਿੱਟ ਟੈਸਟਿੰਗ ਦੇ ਬਾਅਦ 2 ਦਿਨਾਂ ਵਿਚ ਐਡਵਾਇਜ਼ਰੀ ਜਾਰੀ ਕੀਤੀ ਜਾਵੇਗੀ’’

Leave a Reply

Your email address will not be published. Required fields are marked *