ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਵਿਰੁੱਧ ਦਿਨ–ਰਾਤ ਇਕ ਕਰਕੇ ਜੰਗ ਲੜ ਰਹੇ ਡਾਕਟਰਾਂ ਉੱਤੇ ਦੇਸ਼ ਵਿਚ ਹੋ ਰਹੇ ਹਮਲਿਆਂ ਕਾਰਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਅੱਜ ਰਾਤ 9 ਵਜੇ ਸੰਕੇਤਕ ਪ੍ਰਦਰਸ਼ਨ ਅਤੇ ਭਲਕੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਸੁਰੱਖਿਆ ਦਾ ਭਰੋਸਾ ਮਿਲਣ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ।
#WATCH Delhi: Union HM Amit Shah & Union Health Minister Dr Harsh Vardhan interacted with Indian Medical Association doctors through video conferencing today. HM assured them security & appealed to them to not to do even symbolic protest as proposed by them, govt is with them. pic.twitter.com/kuiB8vsxWC
— ANI (@ANI) April 22, 2020
ਦਰਅਸਲ ਅੱਜ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਵੀਡੀਓ ਕਾਨਫਰੰਸਿੰਗ ਦੇ ਜਰੀਏ ਆਈਐਮਏ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਅਮਿਤ ਸ਼ਾਹ ਨੇ ਡਾਕਟਰਾਂ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਨਾਉਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਕੇਤਕ ਪ੍ਰਦਰਸ਼ਨ ਨਾ ਕਰਨ ਕਿਉਂਕਿ ਸਰਕਾਰ ਉਨ੍ਹਾਂ ਦੇ ਨਾਲ ਹੈ। ਸ਼ਾਹ ਨੇ ਕਿਹਾ ਕਿ ”ਸਾਡੇ ਡਾਕਟਰ ਆਪਣੇ ਕੰਮ ਵਾਲੀ ਥਾਂ ਉੱਤੇ ਸੁਰੱਖਿਆ ਅਤੇ ਵੱਕਾਰ ਲਈ ਸਮਝੌਤਾ ਬਰਦਾਸ਼ਤ ਨਹੀਂ ਕਰਦੇ। ਇਹ ਸਾਡੀ ਸਾਮੂਹਿਕ ਜਿੰਮੇਵਾਰੀ ਬਣਦੀ ਹੈ ਕਿ ਅਸੀ ਉਨ੍ਹਾਂ ਲਈ ਹਰ ਸਮੇਂ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਈਏ। ਮੈ ਡਾਕਟਰਾਂ ਨੂੰ ਭਰੋਸਾ ਦਿੱਤਾ ਹੈ ਕਿ ਮੋਦੀ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਸ਼ਨ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ”।ਉੱਥੇ ਹੀ ਸੰਕੇਤਕ ਪ੍ਰਦਰਸ਼ਨ ਨੂੰ ਵਾਪਸ ਲੈਂਦੇ ਹੋਏ ਆਈਐਮਏ ਨੇ ਕਿਹਾ ਕਿ ਅੱਜ ਸਾਡੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨਾਲ ਗੱਲਬਾਤ ਹੋਈ ਹੈ। ਭਾਰਤ ਸਰਕਾਰ ਨੇ ਡਾਕਟਰਾਂ ਦੀ ਸੁਰੱਖਿਆ ਲਈ ਜਰੂਰੀ ਕਦਮ ਚੁੱਕਣ ਦਾ ਵਾਅਦਾ ਕੀਤਾ ਹੈ। ਸਾਨੂੰ ਸਰਕਾਰ ਉੱਤੇ ਭਰੋਸਾ ਹੈ ਇਸ ਲਈ ਪ੍ਰਦਰਸ਼ਨ ਵਾਪਸ ਲੈ ਰਹੇ ਹਾਂ।
