ਪਾਕਿਸਤਾਨੀ ਪੀਐਮ ਇਮਰਾਨ ਖਾਨ ਦਾ ਹੋਇਆ ਕੋਰੋਨਾ ਟੈਸਟ, ਜਾਂਚ ਰਿਪੋਰਟ ਆਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਆਪਣੇ ਪੈਰ ਪਸਾਰ ਲਏ ਹਨ। ਬੀਤੇ ਦਿਨ ਪਾਕਿਸਤਾਨ ਦੇ ਪ੍ਰਧਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਆਪਣੇ ਪੈਰ ਪਸਾਰ ਲਏ ਹਨ। ਬੀਤੇ ਦਿਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਚੈਕ ਦੇਣ ਵਾਲੇ ਇਕ ਸਮਾਜਸੇਵੀ ਫੈਸਲ ਐਧੀ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਸੀ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਵਿਚ ਹਲਚਲ ਮੱਚ ਗਈ ਸੀ ਅਤੇ ਸਾਵਧਾਨੀ ਦੇ ਤੌਰ ਉੱਤੇ ਪੀਐਮ ਇਮਰਾਨ ਖਾਨ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਹੈ ਜਿਸ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਇਸਲਾਮਾਬਾਦ ਦੇ ਇਕ ਹਸਪਤਾਲ ਵਿਚ ਡਾਕਟਰਾਂ ਨੇ ਇਮਰਾਨ ਖਾਨ ਦੇ ਕੋਰੋਨਾ ਵਾਇਰਸ ਦੇ ਟੈਸਟ ਦਾ ਸੈਂਪਲ ਕਲੈਕਟ ਕੀਤਾ। ਡਾਕਟਰ ਫੈਸਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਡਾਕਟਰਾਂ ਦੀ ਸਲਾਹ ਉੱਤੇ ਕੋਰੋਨਾ ਟੈਸਟ ਕਰਵਾਇਆ ਹੈ ਜਿਸ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਏਧੀ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਮਸ਼ਹੂਰ ਸਮਾਜਸੇਵੀ ਅਬਦੁੱਲ ਸਤਾਰ  ਦੇ ਪੁੱਤਰ ਫੈਸਲ ਏਧੀ ਨੇ ਬੀਤੇ 15 ਅਪ੍ਰੈਲ ਨੂੰ ਪਾਕਿਸਤਾਨੀ ਪੀਐਮ ਇਮਰਾਨ ਖਾਨ ਨਾਲ ਮੁਲਾਕਾਤ ਕਰ ਕੋਵਿਡ 19 ਰਾਹਤ ਫੰਡ ਦੇ ਲਈ ਇਕ ਕਰੋੜ ਰੁਪਏ ਦਾ ਚੈਕ ਉਨ੍ਹਾਂ ਦੇ ਹੱਥਾਂ ਵਿਚ ਦਿੱਤਾ ਸੀ ਜਿਸ ਦੀ ਹੁਣ ਫੋਟੋ ਵੀ ਕਾਫੀ ਵਾਇਰਲ ਹੋ ਰਹੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਮਰਾਨ ਖਾਨ ਨਾਲ ਮੁਲਾਕਾਤ ਤੋਂ ਕੁੱਝ ਦਿਨਾਂ ਬਾਅਦ ਉਨ੍ਹਾਂ ਦੇ ਅੰਦਰ ਕੋਰੋਨਾ ਦੇ ਲੱਛਣ ਨਜ਼ਰ ਆਉਣ ਲੱਗੇ ਜਿਸ ਕਰਕੇ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਅਤੇ ਬੀਤੇ ਮੰਗਲਵਾਰ ਨੂੰ ਉਨ੍ਹਾਂ ਦੀ ਰਿਪੋਰਟ ਕੋਰੋਨਾ ਨਾਲ ਪਾਜ਼ੀਟਿਵ ਪਾਈ ਗਈ ਸੀ। ਦੱਸ ਦਈਏ ਕਿ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ 10 ਹਜ਼ਾਰ ਤੱਕ ਪਹੁੰਚਣ ਵਾਲੀ ਹੈ ਜਦਕਿ 200 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

Leave a Reply

Your email address will not be published. Required fields are marked *