ਭਾਰਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 21 ਹਜ਼ਾਰ ਤੋਂ ਵੀ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਸੰਖਿਆ 21 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਹੁਣ ਤੱਕ 680 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 21,393 ਤੱਕ ਪਹੁੰਚ ਗਈ ਹੈ ਜਦਕਿ ਕੋਰੋਨਾ ਨਾਲ ਮਰਨ ਵਾਲਿਆ ਦੀ ਸੰਖਿਆਂ  681 ਹੋ ਚੁੱਕੀ ਹੈ। ਉੱਥੇ ਹੀ ਹੁਣ ਤੱਕ 4257 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 16,454 ਰਹਿ ਗਈ ਹੈ।

ਦੇਸ਼ ਵਿਚ ਕੋਰੋਨਾ ਕਾਰਨ ਪੈਦਾ ਹੋਏ ਤਾਜ਼ਾ ਹਲਾਤਾਂ ਅਤੇ ਲਾਕਡਾਊਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦਾ ਇਹ ਮੀਟਿੰਗ 27 ਅਪ੍ਰੈਲ ਦੀ ਸਵੇਰ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਹੋਵੇਗੀ। ਇਸ ਦੌਰਾਨ ਉਹ ਮੁੱਖ ਮੰਤਰੀਆਂ ਤੋਂ ਉਨ੍ਹਾਂ ਦੀ ਰਾਏ ਵੀ ਲੈਣਗੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਬੀਤੇ 11ਅਪ੍ਰੈਲ ਨੂੰ ਵੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰ ਚੁੱਕੇ ਹਨ । ਉਸ ਦੌਰਾਨ ਉਨ੍ਹਾਂ ਨੂੰ ਜਿਆਦਾਤਰ ਸੀਐਮਜ਼ ਨੇ ਦੇਸ਼ ਵਿਚ ਲਾਕਡਾਊਨ ਵਧਾਉਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਵਿਚਾਰ ਚਰਚਾ ਕਰਕੇ 14 ਅਪ੍ਰੈਲ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ ਪੂਰੇ ਦੇਸ਼ ਵਿਚ 3 ਮਈ ਤੱਕ ਵਧਾ ਦਿੱਤਾ ਸੀ।

Leave a Reply

Your email address will not be published. Required fields are marked *