ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 29 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 900 ਨੂੰ ਵੀ ਪਾਰ ਕਰ ਗਿਆ ਹੈ।
62 deaths and 1543 new cases in last 24 hours due to #Coronavirus, the sharpest ever increase in death cases in India. https://t.co/CjUd1Vg2Zu
— ANI (@ANI) April 28, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 1543 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 62 ਕੋਰੋਨਾ ਮਰੀਜਾਂ ਦੀ ਮੌਤ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 29,435 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 934 ਤੱਕ ਪਹੁੰਚ ਗਿਆ ਹੈ। ਇਨ੍ਹਾ ਸਭਨਾ ਵਿਚਾਲੇ ਥੋੜੀ ਰਾਹਤ ਦੀ ਖਬਰ ਇਹ ਵੀ ਹੈ ਕਿ ਹੁਣ ਤੱਕ 6868 ਕੋਰੋਨਾ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 21,632 ਹੋ ਗਈ ਹੈ। ਉੱਥੇ ਹੀ ਕੋਰੋਨਾ ਨੂੰ ਲੈ ਕੇ ਪੈਦਾ ਹੋਏ ਹਲਾਤਾਂ ਅਤੇ ਲਾਕਡਾਊਨ ਸਬੰਧੀ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਬੀਤੇ ਦਿਨ ਚੌਥੀ ਵਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਹੈ। ਇਸ ਵਿਚ ਕੇਰਲ ਦੇ ਮੁੱਖ ਮੰਤਰੀ ਪਨਰਈ ਵਿਜਯਾਨ ਨੂੰ ਛੱਡ ਕੇ ਬਾਕੀ ਸੂਬਿਆਂ ਦੀਆਂ ਸਰਕਾਰ ਦੇ ਮੁੱਖੀ ਸ਼ਾਮਿਲ ਸਨ। ਇਸ ਦੌਰਾਨ 10 ਸਟੇਟਾਂ ਦੇ ਮੁੱਖ ਮੰਤਰੀਆਂ ਨੇ ਆਪੋ-ਆਪਣੀ ਗੱਲ ਰੱਖੀ ਅਤੇ ਉੜੀਸਾ, ਮੇਘਾਲਿਆ ਅਤੇ ਗੋਆ ਵਰਗੇ ਸੂਬੇ ਲਾਕਡਾਊਨ ਵਧਾਉਣ ਦੇ ਪੱਖ ਵਿਚ ਖੁੱਲ੍ਹੇ ਤੌਰ ਤੇ ਵਿਖਾਈ ਦਿੱਤੇ ਉੱਥੇ ਹੀ ਕਈ ਸੂਬਿਆਂ ਦਾ ਕਹਿਣਾ ਸੀ ਕਿ ਉਹ ਆਉਣ ਵਾਲੇ 2-4 ਦਿਨਾਂ ਵਿਚ ਬਣਨ ਵਾਲੇ ਹਲਾਤਾਂ ਦਾ ਇੰਤਜਾਰ ਕਰ ਰਹੇ ਹਨ।
