ਦੇਸ਼ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 37 ਹਜ਼ਾਰ ਤੋਂ ਵੀ ਜ਼ਿਆਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਮਾਰੀ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਮਾਰੀ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ 37 ਹਜ਼ਾਰ ਨੂੰ ਵੀ ਪਾਰ ਕਰ ਗਏ ਹਨ ਜਦਕਿ ਹੁਣ ਤੱਕ 1200 ਤੋਂ ਵੱਧ ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2293 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 71 ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 37,336 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 1218 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 9950 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 26,167 ਹੋ ਗਈ ਹੈ। ਕੋਰੋਨਾ ਮਹਾਮਾਰੀ ਨੇ ਹੁਣ ਆਮ ਲੋਕਾਂ ਦੇ ਨਾਲ-ਨਾਲ ਸੀਆਰਪੀਐਫ ਵਿਚ ਵੀ ਆਪਣੀ ਦਸਤਕ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੋਰੋਨਾ ਮਹਾਮਾਰੀ ਹੁਣ ਤੱਕ 122 ਸੀਆਰਪੀਐਫ ਜਵਾਨਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕੀ ਹੈ ਜਦਕਿ 150 ਜਵਾਨਾਂ ਦੀ ਕੋਰੋਨਾ ਰਿਪੋਰਟ ਆਉਣ ਦਾ ਅਜੇ ਇੰਤਜਾਰ ਹੈ। ਇਹ ਵੀ ਦੱਸ ਦਈਏ ਕਿ ਕੋਰੋਨਾ ਦੇ ਮੱਦੇਨਜ਼ਰ ਦੇਸ਼ ਵਿਚ ਲਾਕਡਾਊਨ ਦੀ ਮਿਆਦ ਨੂੰ 2 ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਤੀਜੇ ਚਰਨ ਦਾ ਲਾਕਡਾਊਨ 4 ਮਈ ਤੋਂ ਸ਼ੁਰੂ ਹੋਵੇਗਾ ਅਤੇ 17 ਮਈ ਤੱਕ ਚੱਲੇਗਾ। ਤੀਜੇ ਚਰਨ ਦੇ ਲਾਕਡਾਊਨ ਦੌਰਾਨ ਦੇਸ਼ ਦੇ ਜਿਲ੍ਹਿਆਂ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ ਜਿਸ ਤਹਿਤ ਗ੍ਰੀਨ ਅਤੇ ਆਰੇਂਜ ਜੋਨ ਵਿਚ ਕੁੱਝ ਛੁੱਟਾਂ ਦਿੱਤੀਆਂ ਜਾਣਗੀਆਂ ਜਦਕਿ ਰੈਡ ਜੋਨ ਵਿਚ ਕਿਸੇ ਵੀ ਤਰ੍ਹਾ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਨਾਲ ਹੀ ਸ਼ਰਾਬ ਦੇ ਠੇਕਿਆਂ ਨੂੰ ਸਾਰੀਆਂ ਜ਼ੋਨਾਂ ਵਿਚ ਕੁੱਝ ਨਿਯਮਾਂ ਨਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।

Leave a Reply

Your email address will not be published. Required fields are marked *