ਲਾਕਡਾਊਨ ਦੌਰਾਨ ਰਾਜਧਾਨੀ ਦਿੱਲੀ ‘ਚ ਨਹੀਂ ਮਿਲੇਗੀ ਕਿਸੇ ਤਰ੍ਹਾ ਦੀ ਢਿੱਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਲਾਕਡਾਊਨ ਦੀ ਮਿਆਦ 17 ਮਈ ਤੱਕ ਵਧਾ ਦਿੱਤੀ ਗਈ ਹੈ। ਇਸ ਦੌਰਾਨ ਗ੍ਰੀਨ ਅਤੇ ਆਰੇਂਜ ਜ਼ੋਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਲਾਕਡਾਊਨ ਦੀ ਮਿਆਦ 17 ਮਈ ਤੱਕ ਵਧਾ ਦਿੱਤੀ ਗਈ ਹੈ। ਇਸ ਦੌਰਾਨ ਗ੍ਰੀਨ ਅਤੇ ਆਰੇਂਜ ਜ਼ੋਨਾਂ ਵਿਚ ਲੋਕਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਰਿਆਇਤਾਂ ਵੀ ਦਿੱਤੀਆਂ ਹਨ ਪਰ ਰਾਜਧਾਨੀ ਦਿੱਲੀ ਵਿਚ ਕਿਸੇ ਤਰ੍ਹਾ ਦੀ ਛੁੱਟ ਨਹੀਂ ਦਿੱਤੀ ਜਾਵੇਗੀ ਕਿਉਂਕਿ ਦਿੱਲੀ ਦੇ ਸਾਰੇ ਜਿਲ੍ਹੇ ਰੈਡ ਜ਼ੋਨ ਵਿਚ ਸ਼ਾਮਲ ਹਨ। ਇਸ ਗੱਲ ਦੀ ਜਾਣਕਾਰੀ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਤੀ ਹੈ।

ਸਤੇਂਦਰ ਜੈਨ ਨੇ ਕਿਹਾ ਹੈ ਕਿ ਜਿਹੜੇ ਵੀ ਜਿਲ੍ਹੇ ਵਿਚ 10 ਤੋਂ ਵੱਧ ਕੋਰੋਨਾ ਦੇ ਕੇਸ ਹੁੰਦੇ ਹਨ ਉਸ ਨੂੰ ਰੈਡ ਜ਼ੋਨ ਮੰਨਿਆ ਜਾਂਦਾ ਹੈ ਜਿਸ ਕਰਕੇ ਰਾਜਧਾਨੀ ਦਿੱਲੀ ਦੇ ਸਾਰੇ 11 ਜਿਲ੍ਹੇ 17 ਮਈ ਤੱਕ ਰੈਡ ਜ਼ੋਨ ਵਿਚ ਰਹਿਣਗੇ। ਇਸ ਲਈ ਇਨ੍ਹਾਂ ਇਲਾਕਿਆਂ ਵਿਚ ਅਗਲੇ 2 ਹਫ਼ਤੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਕੋਟਾ ਵਿਚ ਪੜਾਈ ਕਰ ਰਹੇ ਵਿਦਿਆਰਥੀਆਂ ਦੀ ਵਾਪਸੀ ਲਈ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ਅਤੇ ਕੋਟਾਂ ਦੇ ਲਈ ਬੱਸਾਂ ਨੂੰ ਭੇਜਿਆ ਗਿਆ ਹੈ। ਦੱਸ ਦਈਏ ਕਿ ਦਿੱਲੀ ਵਿਚ ਬੀਤੇ ਸ਼ੁੱਕਰਵਾਰ ਨੂੰ ਕੋਰੋਨਾ ਦੇ 223 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਇੱਥੇ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 3,738 ਹੋ ਗਈ ਹੈ ਜਦਕਿ ਦੋ ਹੋਰ ਕੋਰੋਨਾ ਪੀੜਤਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 61 ਤੱਕ ਪਹੁੰਚ ਗਿਆ ਹੈ। ਦਿੱਲੀ ਦੇ ਸਿਹਤ ਵਿਭਾਗ ਦੇ ਮੁਤਾਬਕ ਰਾਜਧਾਨੀ ਵਿਚ ਇਸ ਵੇਲੇ 2510 ਐਕਟਿਵ ਕੇਸ ਹਨ ਜਦਕਿ 1167 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਬੀਤੇ ਦਿਨ ਕੁੱਲ 73 ਮਰੀਜ਼ਾਂ ਨੂੰ ਕੋਰੋਨਾ ਰਿਪੋਰਟ ਆਉਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

Leave a Reply

Your email address will not be published. Required fields are marked *