ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ। ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਦੇਸ਼ ‘ਚੋਂ ਕੋਰੋਨਾ ਦੇ ਮਾਮਲੇ 42 ਹਜ਼ਾਰ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 1300 ਤੋਂ ਜਿਆਦਾ ਹੋ ਚੁੱਕਿਆ ਹੈ।
2553 new #COVID19 cases and 72 deaths have been reported in the last 24 hours. https://t.co/9FOQGelLK2
— ANI (@ANI) May 4, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 2553 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 72 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਮਰੀਜ਼ਾਂ ਦੀ ਸੰਖਿਆ ਵੱਧ ਕੇ 42,533 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 1373 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 11,707 ਕੋਰੋਨਾ ਮਰੀਜ਼ ਠੀਕ ਵੀ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 29,453 ਹੋ ਗਈ ਹੈ। ਕੋਰੋਨਾ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੁਆਰਾ ਵਧਾਇਆ ਗਿਆ ਲਾਕਡਾਊਨ 3.0 ਅੱਜ 4 ਮਈ ਤੋਂ ਸ਼ੁਰੂ ਹੋ ਗਿਆ ਹੈ। ਇਸ ਲਾਕਡਾਊਨ ਦੀ ਮਿਆਦ 17 ਮਈ ਤੱਕ ਦੀ ਹੈ ਹਾਲਾਂਕਿ ਇਸ ਵਾਰ ਕੇਂਦਰ ਸਰਕਾਰ ਨੇ ਲਾਕਡਾਊਨ ਦੌਰਾਨ ਕਈ ਤਰ੍ਹਾ ਦੀ ਰਿਆਇਤਾਂ ਵੀ ਦਿੱਤੀਆਂ ਹਨ। ਸਰਕਾਰ ਵੱਲੋਂ ਦੇਸ਼ ਦੇ ਜਿਲ੍ਹਿਆਂ ਨੂੰ ਰੈਡ, ਆਰੇਂਜ ਅਤੇ ਗ੍ਰੀਨ ਜ਼ੋਨ ਵਿਚ ਵੰਡਿਆ ਗਿਆ ਹੈ ਅਤੇ ਆਰੇਂਜ ਤੇ ਗ੍ਰੀਨ ਜ਼ੋਨ ਵਿਚ ਕਈ ਤਰ੍ਹਾ ਦੀਆਂ ਆਰਥਿਕ ਗਤੀਵਿਧੀਆਂ ਵਿਚ ਛੁੱਟ ਦੇਣ ਦਾ ਐਲਾਨ ਕੀਤਾ ਹੈ ਜਦਕਿ ਰੈੱਡ ਜੋਨ ਵਿਚ ਢਿੱਲ ਨਹੀਂ ਦਿੱਤੀ ਗਈ ਹੈ। ਉੱਥੇ ਹੀ ਸ਼ਰਾਬ ਦੇ ਠੇਕੇ ਕੁੱਝ ਨਿਯਮਾਂ ਨਾਲ ਤਿੰਨਾਂ ਜ਼ੋਨਾਂ ਵਿਚ ਖੁਲ੍ਹੇ ਰਹਿਣਗੇ ਅਤੇ ਰੇਲ, ਹਵਾਈ ਉਡਾਨਾਂ ਤੇ ਮੈਟਰੋ ਸੇਵਾਵਾਂ ਉੱਤੇ ਪਾਬੰਦੀ ਪਹਿਲਾਂ ਦੀ ਤਰ੍ਹਾ ਹੀ ਜਾਰੀ ਰਹੇਗੀ।
