J&K ਦੇ ਹੰਦਵਾੜਾ ‘ਚ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਨੇ 10 ਲੱਖ ਰੁਪਏ ਮੁਆਵਜ਼ੇ ਦਾ ਕੀਤਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਦਿਨ ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸੈਨਾ ਦੇ 2 ਵੱਡੇ ਅਫ਼ਸਰਾਂ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਦਿਨ ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸੈਨਾ ਦੇ 2 ਵੱਡੇ ਅਫ਼ਸਰਾਂ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਸਨ ਇਨ੍ਹਾਂ ਵਿਚ ਇਕ ਜਵਾਨ ਰਾਜੇਸ਼ ਕੁਮਾਰ ਪੰਜਾਬ ਦੇ ਮਾਨਸਾ ਜਿਲ੍ਹੇ ਦਾ ਰਹਿਣ ਵਾਲਾ ਸੀ ਜਿਸ ਦੀ ਸ਼ਹਾਦਤ ਉੱਤੇ ਸੀਐਮ ਕੈਪਟਨ ਨੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮਾਨਸਾ ਜਿਲ੍ਹੇ ਦੇ ਪਿੰਡ ਰਾਜਰਾਣਾ ਦੇ ਵਾਸੀ ਐਨ.ਕੇ ਰਾਜੇਸ਼ ਕੁਮਾਰ 21 ਆਰ.ਆਰ(ਰਾਸ਼ਟਰੀ ਰਾਇਫਲ) ਜੋ ਕਿ ਹੰਦਵਾੜਾ ‘ਚ ਅੱਤਾਵਦੀਆਂ ਦੇ ਨਾਲ ਮੁਕਾਬਲੇ ਦੌਰਾਨ ਦੇਸ਼ ਦੀ ਰਾਖੀ ਲਈ ਸ਼ਹੀਦ ਹੋ ਗਏ ਹਨ ਉਨ੍ਹਾਂ ਦੀ ਸ਼ਹਾਦਤ ਨੂੰ ਅਸੀ ਸਲਾਮ ਕਰਦੇ ਹਾਂ ਅਤੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਕਿਸੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਦਰਅਸਲ ਬੀਤੇ ਦਿਨ ਕੁਪਵਾੜਾ ਜਿਲ੍ਹੇ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੂੰ ਇਕ ਘਰ ਅੰਦਰ ਦੋ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਸੈਨਾ ਨੇ ਆਪਣਾ ਆਪਰੇਸ਼ਨ ਸ਼ੁਰੂ ਕੀਤੀ ਅਤੇ ਦੋਵੇਂ ਪਾਸਿਓ ਗੋਲੀਬਾਰੀ ਸ਼ੁਰੂ ਹੋ ਗਈ। ਇਸ ਪੂਰੀ ਆਪਰੇਸ਼ਨ ਵਿਚ 21-ਰਾਸ਼ਟਰੀ ਰਾਇਫਲ ਦੇ ਕਮਾਂਡਿੰਗ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ, ਸੈਨਾ ਦਾ ਇਕ ਮੇਜਰ, ਦੋ ਜਵਾਨ ਅਤੇ ਇਕ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸ਼ਹੀਦ ਹੋ ਗਏ ਸਨ। ਉੱਥੇ ਹੀ ਸੈਨਾ ਨੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ।ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਵਿਚ ਘਾਟੀ ‘ਚ ਅੱਤਵਾਦੀ ਗਤੀਵਿਧੀਆਂ ਵਿਚ ਤੇਜ਼ੀ ਵੇਖਣ ਨੂੰ ਮਿਲੀ ਹੈ ਹਾਲਾਂਕਿ ਸੈਨਾ ਨੇ ਵੀ ਅੱਤਵਾਦੀਆਂ ਦੇ ਖਾਤਮੇ ਲਈ ਅਭਿਆਨ ਹਰ ਸਮੇ ਜਾਰੀ ਰੱਖਿਆ ਹੋਇਆ ਹੈ। ਦੂਜੇ ਪਾਸੇ ਕੰਟਰੋਲ ਰੇਖਾ ਉੱਤੇ ਪਾਕਿਸਤਾਨ ਵੀ ਜੰਗਬੰਦੀ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ ਜਿਸਦਾ ਭਾਰਤੀ ਫੌਜ਼ ਵੀ ਮੂੰਹ ਤੋੜ ਜਵਾਬ ਦੇ ਰਹੀ ਹੈ।

Leave a Reply

Your email address will not be published. Required fields are marked *