ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਨੇ ਪਾਕਿਸਤਾਨ ਸੁਪਰੀਮ ਕੋਰਟ ਦੇ ਉਸ ਫੈਸਲੇ ਉੱਤੇ ਸਖਤ ਇਤਰਾਜ਼ ਜਤਾਇਆ ਹੈ ਜਿਸ ਵਿਚ ਗਿਲਗਿਤ-ਬਾਲਟਿਸਤਾਨ ਵਿਚ ਆਮ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸਾਫ਼ ਸ਼ਬਦਾ ਵਿਚ ਕਿਹਾ ਹੈ ਕਿ ਪੂਰਾ ਜੰਮੂ-ਕਸ਼ਮੀਰ ਅਤੇ ਗਿਲਗਿਤ-ਬਾਲਟਿਸਤਾਨ ਸਮੇਤ ਲੱਦਾਖ ਭਾਰਤ ਅਟੁੱਟ ਅੰਗ ਹੈ ਇਸ ਲਈ ਪਾਕਿਸਤਾਨ ਨੂੰ ਉਨ੍ਹਾਂ ਇਲਾਕਿਆਂ ਨੂੰ ਤੁਰੰਤ ਖਾਲੀ ਕਰਨਾ ਚਾਹੀਦਾ ਹੈ ਜਿਸ ਉੱਤੇ ਉਸ ਨੇ ਨਜਾਇਜ਼ ਕਬਜਾ ਕੀਤਾ ਹੋਇਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਵਿਚ ਇਕ ਫੈਸਲਾਂ ਦਿੰਦੇ ਹੋਏ ਕਿਹਾ ਸੀ ਕਿ 2018 ਦੇ ਗਰਵਨਮੈਂਟ ਆਫ ਗਿਲਗਿਤ ਬਲਾਟਿਸਤਾਨ ਆਰਡਰ ਵਿਚ ਸੋਧ ਦੀ ਇਜ਼ਾਜਤ ਦੇ ਦਿੱਤੀ ਹੈ ਤਾਂ ਕਿ ਖੇਤਰ ਵਿਚ ਆਮ ਚੋਣਾਂ ਕਰਵਾਈਆਂ ਜਾ ਸਕਣ ਜਿਸ ਉੱਤੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਸੀਨੀਅਰ ਡਿਪਲੋਮੈਟ ਨੂੰ ਇਤਰਾਜ਼ ਪੱਤਰ ਜਾਰੀ ਕੀਤਾ ਅਤੇ ਗਿਲਗਿਤ ਬਾਲਟਿਸਤਾਨ ਬਾਰੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਆਦੇਸ਼ ਉੱਤੇ ਪਾਕਿਸਤਾਨ ਸਾਹਮਣੇ ਸਖਤ ਵਿਰੋਧ ਜਤਾਇਆ। ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਸਪੱਸ਼ਟ ਤੌਰ ਦੱਸ ਦਿੱਤਾ ਹੈ ਕਿ ਕੇਂਦਰ ਸਾਸ਼ਿਤ ਪ੍ਰਦੇਸ਼ ਜੰਮੂ ਕਸ਼ਮੀਰ ਅਤੇ ਲੱਦਾਖ ਜਿਸ ਵਿਚ ਗਿਲਗਿਤ ਤੇ ਬਾਲਟਿਸਤਾਨ ਪੂਰੀ ਤਰ੍ਹਾ ਕਾਨੂੰਨੀ ਅਤੇ ਅਟੁੱਟ ਅਭੇਦ ਤਹਿਤ ਭਾਰਤ ਦਾ ਅਨਿੱਖੜਵਾਂ ਅੰਗ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨੀ ਸਰਕਾਰ ਜਾ ਉਸਦੀ ਸੁਪਰੀਮ ਕੋਰਟ ਨੂੰ ਉਨ੍ਹਾਂ ਖੇਤਰਾਂ ਵਿਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ ਜਿਸ ਉੱਤੇ ਉਸ ਨੇ ਨਜਾਇਜ਼ ਤਰੀਕੇ ਨਾਲ ਜਬਰਦਸਤੀ ਕਬਜ਼ਾ ਜਮਾਇਆ ਹੋਇਆ ਹੈ ਅਤੇ ਭਾਰਤ ਅਜਿਹੇ ਕਦਮਾਂ ਨੂੰ ਪੂਰੀ ਤਰ੍ਹਾ ਖਾਰਿਜ਼ ਕਰਦਾ ਹੈ।

