ਰਾਹਤ ! ਇਜ਼ਰਾਈਲ ਨੇ ਕੀਤਾ ਕੋਰੋਨਾ ਵਾਇਰਸ ਦਾ ਟੀਕਾ ਬਣਾਉਣ ਦਾ ਦਾਅਵਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਪੂਰੀ ਦੁਨੀਆ ਵਿਚ ਆਪਣਾ ਕਹਿਰ ਵਿਖਾ ਰਹੀ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਵਾਇਰਸ ਦੀ ਵੈਕਸੀਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਪੂਰੀ ਦੁਨੀਆ ਵਿਚ ਆਪਣਾ ਕਹਿਰ ਵਿਖਾ ਰਹੀ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਵਿਚ ਲੱਗੇ ਹੋਏ ਹਨ ਪਰ ਇਸੇ ਵਿਚਾਲੇ ਆਪਣੀ ਟੈਕਨਾਲੋਜ਼ੀ ਲਈ ਜਾਣੇ ਜਾਂਦੇ ਇਜ਼ਰਾਈਲ ਨੇ ਕੋਰੋਨਾ ਵਾਇਰਸ ਦਾ ਟੀਕਾ ਬਣਾਉਣ ਦਾ ਦਾਅਵਾ ਕੀਤਾ ਹੈ।

इजरायल के रक्षा मंत्री का दावा- हमने बना ली है कोरोना की वैक्सीन

ਮੀਡੀਆ ਰਿਪੋਰਟਾਂ ਅਨੁਸਾਰ ਇਜ਼ਰਾਈਲ ਦੇ ਰੱਖਿਆ ਮੰਤਰੀ ਨੈਫਟਲੀ ਬੈਨਟ ਨੇ ਆਪਣੇ ਇਕ ਬਿਆਨ ਵਿਚ ਕਿਹਾ ਹੈ ਕਿ ਇਜ਼ਰਾਇਲ ਦੇ ਡਿਫੈਂਸ ਬਾਇਓਲਾਜੀਕਲ ਇੰਸਟੀਚਿਊਟ ਨੇ ਕੋਵੀਡ-19 ਦਾ ਟੀਕਾ ਬਣਾ ਲਿਆ ਹੈ ਅਤੇ ਵੈਕਸੀਨ ਦੇ ਵਿਕਾਸ ਦੀ ਸਟੇਜ਼ ਪੂਰੀ ਹੋ ਚੁੱਕੀ ਹੈ। ਰਿਪੋਰਟਾਂ ਮੁਤਾਬਕ ਖੋਜ਼ਕਰਤਾਵਾਂ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਧਾਰ ਉੱਤੇ ਇਜ਼ਰਾਈਲ ਦੇ ਰੱਖਿਆ ਮੰਤਰੀ ਨੈਫਟਲੀ ਨੇ ਦੱਸਿਆ ਹੈ ਕਿ ਇਹ ਐਂਟੀਬਾਡੀ ਕੋਰੋਨਾ ਵਾਇਰਸ ਉੱਤੇ ਹਮਲਾ ਕਰਦਾ ਹੈ ਅਤੇ ਇਸ ਨੂੰ ਸਰੀਰ ਵਿਚੋਂ ਖਤਮ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਹੈ ਕਿ ਸੰਸਥਾਨ ਨੇ ਹੁਣ ਪੇਟੈਂਟ ਕਰਨ ਅਤੇ ਇਸ ਦੇ ਵਿਸ਼ਾਲ ਉਤਪਾਦਨ ਦੀ ਤਿਆਰੀ ਕਰ ਲਈ ਹੈ। ਰੱਖਿਆ ਮੰਤਰੀ ਨੈਫਟਲੀ ਬੈਨਟ ਅਨੁਸਾਰ ਉਨ੍ਹਾਂ ਨੂੰ ਬਾਇਓਲਾਜੀਕਲ ਇੰਸਟੀਚਿਊਟ ਦੇ ਕਰਮਚਾਰੀਆਂ ਉੱਤੇ ਮਾਨ ਹੈ ਜਿਨ੍ਹਾਂ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਖੈਰ ਜੇਕਰ ਇਜ਼ਰਾਈਲ ਦਾ ਇਹ ਦਾਅਵਾ ਸੱਚ ਹੁੰਦਾ ਹੈ ਤਾਂ ਦੁਨੀਆਂ ਨੂੰ ਇਸ ਮਹਾਮਾਰੀ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਦੱਸ ਦਈਏ ਕਿ  ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਇਜ਼ਰਾਈਲ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 16,268 ਹੈ ਜਿਨ੍ਹਾਂ ਵਿਚੋਂ 237 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 10,223 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ।

Leave a Reply

Your email address will not be published. Required fields are marked *