ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦਿੱਲੀ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ ਉੱਤੇ ਲਗਾਏ ਜਾਣ ਨਾਲੇ ਵੈਲਿਊ ਏਡਿਡ ਟੈਕਸ (ਵੈਟ) ਨੂੰ ਵਧਾ ਦਿੱਤਾ ਹੈ ਜਿਸ ਤੋਂ ਬਾਅਦ ਸੂਬੇ ਵਿਚ ਪੈਟਰੋਲ ਅਤੇ ਡੀਜ਼ਲਾਂ ਦੀਆਂ ਕੀਮਤਾਂ ਵਿਚ 2 ਰੁਪਏ ਵਾਧਾ ਹੋ ਗਿਆ ਹੈ। ਇਹ ਕੀਮਤਾਂ ਬੀਤੀ 5 ਮਈ ਦੀ ਅੱਧੀ ਰਾਤ ਨੂੰ ਲਾਗੂ ਹੋ ਗਈਆਂ ਹਨ ਇਸ ਗੱਲ ਦੀ ਜਾਣਕਾਰੀ ਪੰਜਾਬ ਸਰਕਾਰ ਨੇ ਪੰਜਾਬ ਵੈਲਯੂ ਐਡਿਡ ਐਕਟ 2005 ਦੀ ਸੂਚੀ ‘ਚ ਸੋਧਾਂ ਬਾਰੇ ਇਕ ਨੋਟੀਫਕੇਸ਼ਨ ਜਾਰੀ ਕਰਕੇ ਦਿੱਤੀ ਹੈ।
ਪੰਜਾਬ ਸਰਕਾਰ ਨੇ ਡੀਜ਼ਲ ਉੱਤੇ ਵੈਟ 11.80 ਤੋਂ ਵਧਾ ਕੇ 15.15 ਪ੍ਰਤੀਸ਼ਤ ਕੀਤਾ ਗਿਆ ਹੈ ਅਤੇ ਪੈਟਰੋਲ ਉੱਤੇ 20.11 ਤੋਂ ਵਧਾ ਕੇ 23.30 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੈਟਰੋਲ ਦੀ ਕੀਮਤ 70.38 ਤੋਂ ਵੱਧ ਕੇ 72.43 ਰੁਪਏ ਲੀਟਰ ਅਤੇ ਡੀਜ਼ਲ ਦੀ ਕੀਮਤ62.02 ਤੋਂ ਵੱਧ ਕੇ 64.06 ਰੁਪਏ ਲੀਟਰ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਈਜ ਡਿਊਟੀ ਨੂੰ ਵਧਾ ਦਿੱਤਾ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ ਪੈਟਰੋਲ ਉੱਤੇ 10 ਰੁਪਏ ਅਤੇ ਡੀਜ਼ਲ ਉੱਤੇ 13 ਰੁਪਏ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ ਅਤੇ ਇਹ ਵੀ ਨਵੀਂ ਦਰ ਵੀ ਮੰਗਲਵਾਰ ਅੱਧੀ ਰਾਤ ਤੋਂ ਲਾਗੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਦਿੱਲੀ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਵਧਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਤੋਂ ਦਿੱਲੀ ਵਿਚ ਪੈਟਰੋਲ 1.67 ਰੁਪਏ ਅਤੇ ਡੀਜ਼ਲ 7.10 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ। ਦੱਸ ਦਈਏ ਕਿ ਕੋਰੋਨਾ ਸੰਕਟ ਕਾਰਨ ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਆਮ ਲੋਕਾਂ ਨੂੰ ਇਸ ਗਿਰਾਵਟ ਦਾ ਕੋਈ ਫਾਇਦਾ ਨਹੀਂ ਮਿਲ ਪਾ ਰਿਹਾ ਹੈ।

