ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਉੱਥੇ ਹੀ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਇਕ ਕਾਂਸਟੇਬਲ ਦੀ ਹਸਪਤਾਲ ਵਿਚ ਸ਼ੱਕੀ ਸਥਿਤੀਆਂ ‘ਚ ਮੌਤ ਹੋ ਗਈ ਸੀ ਅਤੇ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਕੋਰੋਨਾ ਕਾਰਨ ਆਪਣੀ ਜਾਨ ਗਵਾਉਣ ਵਾਲੇ ਦਿੱਲੀ ਪੁਲਿਸ ਦੇ ਜਵਾਨ ਅਮਿਤ ਦੇ ਪਰਿਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਕਰੋੜ ਰੁਪਏ ਮਾਨ ਭੱਤਾ ਦੇਣ ਦਾ ਐਲਾਨ ਕੀਤਾ ਹੈ।
अमित जी अपनी जान की परवाह ना करते हुए करोना की इस महामारी के समय हम दिल्ली वालों की सेवा करते रहे। वे खुद करोना से संक्रमित हो गए और हमें छोड़ कर चले गए। उनकी शहादत को मैं सभी दिल्लीवासियो की ओर से नमन करता हूँ। उनके परिवार को 1 करोड़ रुपए की सम्मान राशि दी जाएगी। https://t.co/n1eNmZNNCw
— Arvind Kejriwal (@ArvindKejriwal) May 7, 2020
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਅਮਿਤ ਜੀ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਕੋਰੋਨਾ ਦੀ ਇਸ ਮਹਾਮਾਰੀ ਦੇ ਸਮੇਂ ਸਾਡੀ ਦਿੱਲੀ ਵਾਲਿਆਂ ਦੀ ਸੇਵਾ ਕਰਦੇ ਰਹੇ। ਉਹ ਖੁਦ ਕੋਰੋਨਾ ਨਾਲ ਪੀੜਤ ਹੋ ਗਏ ਅਤੇ ਸਾਨੂੰ ਛੱਡ ਕੇ ਚੱਲੇ ਗਏ। ਉਨ੍ਹਾਂ ਦੀ ਸ਼ਹਾਦਤ ਨੂੰ ਮੈ ਸਾਰੇ ਦਿੱਲੀ ਵਾਸੀਆਂ ਵੱਲੋਂ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ”। ਉੱਥੇ ਹੀ ਦਿੱਲੀ ਦੇ ਐਲਜੀ ਅਨਿਲ ਬੈਜਲ ਨੇ ਵੀ ਕਾਂਸਟੇਬਲ ਅਮਿਤ ਦੀ ਕੋਰੋਨਾ ਨਾਲ ਹੋਈ ਮੌਤ ਉੱਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਕੋਵਿਡ-19 ਵਿਰੁੱਧ ਲੜਾਈ ਵਿਚ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦੱਸ ਦਈਏ ਕਿ 32 ਸਾਲਾਂ ਕਾਂਸਟੇਬਲ ਅਮਿਤ ਨੂੰ ਤੇਜ਼ ਬੁਖਾਰ ਹੋਣ ਦੀ ਸ਼ਿਕਾਇਤ ਤੋਂ ਬਾਅਦ ਡਾਕਟਰ ਨੇ ਦਵਾਈ ਦਿੱਤੀ ਸੀ। ਮੰਗਲਵਾਰ ਨੂੰ ਉਸ ਨੂੰ ਸਾਂਹ ਲੈਣ ਵਿਚ ਪਰੇਸ਼ਾਨੀ ਹੋਣ ਲੱਗੀ ਅਤੇ ਫਿਰ ਉਸ ਦੀ ਹਾਲਤ ਵਿਗੜਦੀ ਹੀ ਚੱਲੀ ਗਈ ਜਿਸ ਤੋਂ ਬਾਅਦ ਉਸ ਨੂੰ ਆਰ ਐਮ ਐਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਅਮਿਤ ਨੇ ਉੱਥੇ ਦਮ ਤੋੜ ਦਿੱਤਾ। ਸ਼ੱਕੀ ਸਥਿਤੀਆਂ ਵਿਚ ਹੋਈ ਮੌਤ ਕਾਰਨ ਡਾਕਟਰਾਂ ਨੇ ਉਸ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਜਿਸ ਦੀ ਰਿਪੋਰਟ ਬੁੱਧਵਾਰ ਨੂੰ ਪਾਜ਼ੀਟਿਵ ਆਈ ਸੀ।
