ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਨੇ ਦੁਨੀਆ ਭਰ ਦੇ ਦੇਸ਼ ਆਪਣੀ ਚਪੇਟ ਵਿਚ ਲਏ ਹੋਏ ਹਨ। ਪੂਰੇ ਵਿਸ਼ਵ ਦੇ ਦੇਸ਼ਾਂ ਨੂੰ ਕੋਰੋਨਾ ਸੰਕਰਮਨ ਦਾ ਕਹਿਰ ਝੱਲਣਾ ਪੈ ਰਿਹਾ ਹੈ। ਦੁਨੀਆ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 39 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ ਜਦਕਿ ਢਾਈ ਲੱਖ ਤੋਂ ਵੱਧ ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਉੱਥੇ ਹੀ ਹੁਣ ਤੱਕ 13 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 3,917,564 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 270,720 ਹੋ ਚੁੱਕਿਆ ਹੈ। ਉੱਥੇ ਹੀ ਹੁਣ ਤੱਕ 1,344,120 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਮਾਮਲਿਆਂ ਦੀ ਸੰਖਿਆ 2,302,724 ਹੋ ਗਈ ਹੈ। ਕੋਰੋਨਾ ਵਾਇਰਸ ਦਾ ਸੱਭ ਤੋਂ ਜ਼ਿਆਦਾ ਕਹਿਰ ਅਮਰੀਕਾ ਵਿਚ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਹੁਣ ਤੱਕ 76,928 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਪੀੜਤਾਂ ਦਾ ਅੰਕੜਾ 1,292,623 ਹੋ ਗਿਆ ਹੈ। ਉੱਥੇ ਹੀ ਹੁਣ ਤੱਕ 217,250 ਕੋਰੋਨਾ ਪੀੜਤ ਠੀਕ ਵੀ ਹੋਏ ਹਨ। ਇਸ ਤੋਂ ਇਲਾਵਾ ਇਸ ਤੋਂ ਇਲਾਵਾ ਸਪੇਨ, ਇਟਲੀ, ਯੂਕੇ, ਫਰਾਂਸ, ਜ਼ਰਮਨੀ, ਰੂਸ, ਤੁਰਕੀ, ਬ੍ਰਾਜ਼ੀਲ, ਈਰਾਨ, ਕਨੇਡਾ, ਪੇਰੂ, ਬੈਲਜ਼ੀਅਮ ਅਤੇ ਨੀਦਰਲੈਂਡ ਵਿਚ ਵੀ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ।
ਸਪੇਨ- ਕੁੱਲ ਕੇਸ – 256,855, ਮੌਤਾਂ- 26,070
ਇਟਲੀ – ਕੁੱਲ ਕੇਸ – 215,858, ਮੌਤਾਂ- 29,958
ਯੂਕੇ- ਕੁੱਲ ਕੇਸ -206,715, ਮੌਤਾਂ-30,615
ਰੂਸ – ਕੁੱਲ ਕੇਸ- 177,160, ਮੌਤਾਂ-1,625
ਫਰਾਂਸ- ਕੁੱਲ ਕੇਸ- 174,791, ਮੌਤਾਂ-25,987
ਜਰਮਨੀ- ਕੁੱਲ ਕੇਸ -169,430, ਮੌਤਾਂ-7,392
ਬ੍ਰਾਜ਼ੀਲ – ਕੁੱਲ ਕੇਸ – 135,773, ਮੌਤਾਂ-9,190
ਤੁਰਕੀ- ਕੁੱਲ ਕੇਸ- 133,721, ਮੌਤਾਂ-3,641
ਈਰਾਨ – ਕੁੱਲ ਕੇਸ -103,135, ਮੌਤਾਂ-6,486
ਚੀਨ- ਕੁੱਲ ਕੇਸ – 82,886 ਮੌਤਾਂ-4,633
ਕਨੇਡਾ- ਕੁੱਲ ਕੇਸ- 64,922, ਮੌਤਾਂ-4,408
ਪੇਰੂ–ਕੁੱਲ ਕੇਸ- 58,526, ਮੌਤਾਂ-1,627
ਬੈਲਜ਼ੀਅਮ-ਕੁੱਲ ਕੇਸ- 51,420, ਮੌਤਾਂ-8,415
ਨੀਦਰਲੈਂਡ-ਕੁੱਲ ਕੇਸ-41,774, ਮੌਤਾਂ-5,288

