ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਸੂਬੇ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਬੀਤੇ ਦਿਨ ਪੂਰੇ ਸੂਬੇ ‘ਚੋਂ 54 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 1877 ਹੋ ਗਈ ਹੈ। ਉੱਥੇ ਹੀ ਦੋ ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ ਜਦਕਿ ਹੋਰ ਕੋਈ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਸੋਮਵਾਰ ਸ਼ਾਮ 5 ਵਜੇ ਤੱਕ ਗੁਰਦਾਸਪੁਰ ਤੋਂ 6, ਜਲੰਧਰ ਤੋਂ 13, ਤਰਨਤਾਰਨ ਤੋਂ 1, ਫਤਿਹਗੜ੍ਹ ਸਾਹਿਬ ਤੋਂ 11, ਮੋਗਾ ਤੋਂ 2, ਫਾਜ਼ਿਲਕਾ ਤੋਂ 1, ਮਾਨਸਾ ਤੋਂ 12, ਪਟਿਆਲਾ ਤੋਂ 1, ਫਰੀਦਕੋਟ ਤੋਂ 1, ਲੁਧਿਆਣਾ ਤੋਂ 2, ਰੋਪੜ, ਹੁਸ਼ਿਆਰਪੁਰ, ਅੰਮ੍ਰਿਤਸਰ, ਅਤੇ ਫਿਰੋਜ਼ਪੁਰ ਤੋਂ 1-1 ਕੋਰੋਨਾ ਦੇ ਕੇਸ ਦੀ ਪੁਸ਼ਟੀ ਹੋਈ ਹੈ। ਜਦਕਿ ਪਟਿਆਲਾ ਵਿਚ ਦੋ ਹੋਰ ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 168 ਹੋ ਗਿਆ ਹੈ ਉੱਥੇ ਹੀ ਮ੍ਰਿਤਕਾਂ ਦੀ ਕੁੱਲ ਸੰਖਿਆ 31 ਹੈ।
ਅੰਮ੍ਰਿਤਸਰ- ਕੁੱਲ ਕੇਸ-296, ਠੀਕ ਹੋਏ- 8, ਮੌਤਾਂ-3
ਜਲੰਧਰ – ਕੁੱਲ ਕੇਸ – 188, ਠੀਕ ਹੋਏ -22, ਮੌਤਾਂ- 5
ਤਰਨਤਾਰਨ ਕੁੱਲ ਕੇਸ-158, ਠੀਕ ਹੋਏ-0, ਮੌਤਾਂ-0
ਲੁਧਿਆਣਾ- ਕੁੱਲ ਕੇਸ-127, ਠੀਕ ਹੋਏ-8, ਮੌਤਾਂ-6
ਗੁਰਦਾਸਪੁਰ- ਕੁੱਲ ਕੇਸ-122, ਠੀਕ ਹੋਏ-0, ਮੌਤਾਂ-1
ਨਵਾਂਸ਼ਹਿਰ- ਕੁੱਲ ਕੇਸ-103, ਠੀਕ ਹੋਏ-18, ਮੌਤਾਂ-1
ਮੁਹਾਲੀ – ਕੁੱਲ ਕੇਸ – 102, ਠੀਕ ਹੋਏ – 54, ਮੌਤਾਂ –3
ਪਟਿਆਲਾ-ਕੁੱਲ ਕੇਸ-98, ਠੀਕ ਹੋਏ-16, ਮੌਤਾਂ-2
ਹੁਸ਼ਿਆਰਪੁਰ- ਕੁੱਲ ਕੇਸ-91, ਠੀਕ ਹੋਏ-6, ਮੌਤਾਂ-4
ਸੰਗਰੂਰ ਕੁੱਲ ਕੇਸ-88, ਠੀਕ ਹੋਏ-3, ਮੌਤਾਂ-0
ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-65, ਠੀਕ ਹੋਏ-1, ਮੌਤਾਂ-0
ਮੋਗਾ- ਕੁੱਲ ਕੇਸ-59, ਠੀਕ ਹੋਏ-4, ਮੌਤਾਂ-0
ਰੋਪੜ- ਕੁੱਲ ਕੇਸ-56, ਠੀਕ ਹੋਏ-2, ਮੌਤਾਂ-1
ਫਤਿਹਗੜ੍ਹ ਸਾਹਿਬ ਕੁੱਲ ਕੇਸ-47, ਠੀਕ ਹੋਏ-2, ਮੌਤਾਂ-0
ਫਰੀਦਕੋਟ- ਕੁੱਲ ਕੇਸ-46, ਠੀਕ ਹੋਏ-3, ਮੌਤਾਂ-0
ਫ਼ਿਰੋਜ਼ਪੁਰ – ਕੁੱਲ ਕੇਸ-44, ਠੀਕ ਹੋਏ-1, ਮੌਤਾਂ-1
ਫਾਜ਼ਿਲਕਾ ਕੁੱਲ ਕੇਸ-40, ਠੀਕ ਹੋਏ-0, ਮੌਤਾਂ-0
ਬਠਿੰਡਾ- ਕੁੱਲ ਕੇਸ-40 ਠੀਕ ਹੋਏ-0, ਮੌਤਾਂ-0
ਮਾਨਸਾ- ਕੁੱਲ ਕੇਸ-32, ਠੀਕ ਹੋਏ-6, ਮੌਤਾਂ-0
ਪਠਾਨਕੋਟ- ਕੁੱਲ ਕੇਸ-29, ਠੀਕ ਹੋਏ-11, ਮੌਤਾਂ-1
ਕਪੂਰਥਲਾ-ਕੁੱਲ ਕੇਸ-25, ਠੀਕ ਹੋਏ-2, ਮੌਤਾਂ-2
ਬਰਨਾਲਾ ਕੁੱਲ ਕੇਸ-21, ਠੀਕ ਹੋਏ- 1, ਮੌਤਾਂ-1
ਕੁੱਲ ਕੇਸ 1877, ਠੀਕ ਹੋਏ 168, ਮੌਤਾਂ 31

