ਦੇਸ਼ ‘ਚ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ ਹੋਈ 2400 ਤੋਂ ਵੀ ਜ਼ਿਆਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਦੁਨੀਆ ਸਮੇਤ ਭਾਰਤ ਵਿਚ ਵੀ ਲਗਾਤਾਰ ਖਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਵਿਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਦੁਨੀਆ ਸਮੇਤ ਭਾਰਤ ਵਿਚ ਵੀ ਲਗਾਤਾਰ ਖਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ ਹੁਣ 74 ਹਜ਼ਾਰ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 2400 ਤੋਂ ਜ਼ਿਆਦਾ ਹੋ ਚੁੱਕਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 3525 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 122 ਕੋਰੋਨਾ ਪੀੜਤਾਂ ਨੇ ਆਪਣੀ ਜਾਨ ਤੋਂ ਹੱਥ ਧੋ ਲਏ ਹਨ ਜਿਸ ਨਾਲ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 74281 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 2415 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 24,386 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ 47480 ਹੋ ਗਈ ਹੈ। ਕੋਰੋਨਾ ਦੀ ਮਾਰ ਵੈਸੇ ਤਾਂ ਦੇਸ਼ ਦੇ ਸਾਰੇ ਸੂਬੇ ਝੇਲ ਰਹੇ ਹਨ ਪਰ ਮਹਾਰਾਸ਼ਟਰ, ਗੁਜਰਾਤ ਅਤੇ ਦਿੱਲੀ ਇਸ ਜਾਨਲੇਵਾ ਬੀਮਾਰੀ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਮਹਾਰਾਸ਼ਟਰ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 24,427 ਹੋ ਗਈ ਜਦਕਿ 921 ਕੋਰੋਨਾ ਪੀੜਤ ਦਮ ਤੋੜ ਚੁੱਕੇ ਹਨ। ਉੱਥੇ ਹੀ ਗੁਜਰਾਤ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 8903 ਹੋ ਗਏ ਅਤੇ ਮ੍ਰਿਤਕਾਂ ਦੀ ਗਿਣਤੀ 537 ਤੱਕ ਪਹੁੰਚ ਗਈ ਹੈ ਜਦਕਿ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਕੇਸਾਂ ਦਾ ਅੰਕੜਾ ਵੱਧ ਕੇ 7500 ਹੋ ਗਿਆ ਹੈ ਅਤੇ 86 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *