ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਬੁਲਾਰਾ ਕੋਰੋਨਾ ਦੀ ਚਪੇਟ ‘ਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਨੇ ਦੁਨੀਆ ਭਰ ਵਿਚ ਆਪਣੇ ਪੈਰ ਪਸਾਰ ਲਏ ਹਨ। ਇਸ ਜਾਨਲੇਵਾ ਵਾਇਰਸ ਦੀ ਚਪੇਟ ਵਿਚ ਹਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਨੇ ਦੁਨੀਆ ਭਰ ਵਿਚ ਆਪਣੇ ਪੈਰ ਪਸਾਰ ਲਏ ਹਨ। ਇਸ ਜਾਨਲੇਵਾ ਵਾਇਰਸ ਦੀ ਚਪੇਟ ਵਿਚ ਹਰ ਆਮ ਤੋਂ ਖਾਸ ਵਿਅਕਤੀ ਆ ਚੁੱਕਿਆ ਹੈ। ਇਸੇ ਤਰ੍ਹਾ ਰੂਸ ਦੇ ਪ੍ਰਧਾਨਮੰਤਰੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਬੁਲਾਰੇ ਦੀ ਰਿਪੋਰਟ ਵੀ ਕੋਰੋਨਾ ਨਾਲ ਸਕਰਾਤਮਕ ਪਾਈ ਗਈ ਹੈ।

What Is Russian President Vladimir Putin Afraid Of? - The Moscow Times

ਮੀਡੀਆ ਰਿਪੋਰਟਾਂ ਅਨੁਸਾਰ ਰੂਸੀ ਰਾਸ਼ਟਰਪਤੀ ਦੇ ਬੁਲਾਰੇ ਅਤੇ ਤਾਕਤਵਰ ਅਧਿਕਾਰੀ ਡੇਮਯੇਟਰੀ ਪੇਸਕੋਵ ਨੇ ਕਿਹਾ ਹੈ ਕਿ ”ਹਾਂ ਮੈਂ ਬੀਮਾਰ ਹਾਂ ਮੇਰਾ ਇਲਾਜ ਚੱਲ ਰਿਹਾ ਹੈ”। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਕ ਮਹੀਨਾ ਪਹਿਲਾਂ ਹੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਸੀ ਜਿਸ ਕਰਕੇ ਕੋਰੋਨਾ ਸੰਕਰਮਨ ਨੂੰ ਧਿਆਨ ‘ਚ ਰੱਖਦਿਆ ਪੁਤਿਨ ਵੀ ਆਪਣੇ ਘਰ ਤੋਂ ਕੰਮ ਕਾਜ ਕਰ ਰਹੇ ਹਨ। ਉਹ ਅਧਿਕਾਰੀਆਂ ਨਾਲ ਹਰ ਮੀਟਿੰਗ ਲਈ ਵੀਡੀਓ ਕਾਨਫਰੰਸਿੰਗ ਦਾ ਸਹਾਰਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰੂਸ ਦੇ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਟੀਨ ਅਤੇ ਤਿੰਨ ਹੋਰ ਮੰਤਰੀ ਵੀ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਸਭਿਆਚਾਰ ਮੰਤਰੀ ਓਲਗਾ ਲਿਊਬੀਮੋਵਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ਅਤੇ ਨਿਰਮਾਣ ਮੰਤਰੀ ਬਲਾਦੀਮੀਕ ਯਾਕੁਸ਼ੇਵ ਅਤੇ ਉਨ੍ਹਾਂ ਦੇ ਇਕ ਸਹਾਇਕ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਜ਼ਿਕਰਯੋਗ ਹੈ ਕਿ ਰੂਸ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਦੁਨੀਆ ਦਾ ਤੀਜ਼ਾ ਕੋਰੋਨਾ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਮੁਲਕ ਬਣ ਗਿਆ ਹੈ। ਇੱਥੇ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 242,271 ਹੋ ਗਈ ਹੈ ਜਦਕਿ ਮ੍ਰਿਤਕਾਂ ਦਾ ਅੰਕੜਾ 2,212 ਹੋ ਚੁੱਕਿਆ ਹੈ।

Leave a Reply

Your email address will not be published. Required fields are marked *