ਦੇਸ਼ ‘ਚੋਂ ਪਿਛਲੇ 24 ਘਂੰਟਿਆਂ ਦੌਰਾਨ ਸਾਹਮਣੇ ਆਏ 3900 ਤੋਂ ਵੱਧ ਨਵੇਂ ਕੋਰੋਨਾ ਦੇ ਕੇਸ- ਕੇਂਦਰੀ ਸਿਹਤ ਮੰਤਰਾਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਕੋਰੋਨਾ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਕੋਰੋਨਾ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 81 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 2600 ਤੋਂ ਜ਼ਿਆਦਾ ਹੋ ਚੁੱਕਿਆ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 3967 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 100 ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 81970 ਹੋ ਚੁੱਕੀ ਹੈ ਅਤੇ ਮ੍ਰਿਤਕਾਂ ਦਾ ਅੰਕੜਾ 2649 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 27920 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਸਿਹਤਯਾਬ ਹੋ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਸੰਖਿਆ 51,401 ਹੋ ਗਈ ਹੈ। ਕੋਰੋਨਾ ਨੇ ਸੱਭ ਤੋਂ ਵੱਧ ਕੋਹਰਾਮ ਮਹਾਰਾਸ਼ਟਰ ਵਿਚ ਮਚਾਇਆ ਹੋਇਆ ਹੈ। ਇੱਥੇ ਕੁੱਲ ਮਰੀਜ਼ਾਂ 27 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ ਅਤੇ ਹੁਣ ਤੱਕ 1019 ਕੋਰੋਨਾ ਪੀੜਤ ਦਮ ਤੋੜ ਚੁੱਕੇ ਹਨ। ਉੱਥੇ ਹੀ ਗੁਜਰਾਤ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 9591 ਹੋ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 586 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਵਿਚ 9674 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 66 ਲੋਕ ਦਮ ਤੋੜ ਚੁੱਕੇ ਹਨ ਜਦਕਿ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 8470 ਹੋ ਗਿਆ ਹੈ ਤੇ 115 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *