ਆਨਲਾਈਨ ਮਾਧਿਅਮਾਂ ਰਾਹੀਂ ਪੜਾਈ ਕਰਵਾ ਰਹੇ ਪ੍ਰਾਈਵੇਟ ਸਕੂਲ ਬੱਚਿਆਂ ਤੋਂ ਫ਼ੀਸ ਲੈਣ ਦੇ ਹੋਣਗੇ ਹੱਕਦਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਦੇ ਮੱਦੇਨਜ਼ਰ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਪਈਆਂ ਹਨ ਪਰ ਇਸੇ ਵਿਚਾਲੇ ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਬੱਚਿਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਦੇ ਮੱਦੇਨਜ਼ਰ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਪਈਆਂ ਹਨ ਪਰ ਇਸੇ ਵਿਚਾਲੇ ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਬੱਚਿਆਂ ਦੇ ਮਾਪਿਆਂ ਤੋਂ ਸ਼ਰਤਾਂ ਨਾਲ ਫੀਸ ਵਸੂਲਣ ਦੀ ਆਗਿਆ ਦੇ ਦਿੱਤੀ ਹੈ ਜਿਸ ਅਧੀਨ ਬੱਚਿਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਪੜਾਈ ਕਰਵਾ ਰਹੇ ਸਕੂਲ ਨੂੰ ਟਿਊਸ਼ਨ ਫੀਸ ਲੈਣ ਦੀ ਇਜ਼ਾਜਤ ਹੋਵੇਗੀ।

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਦਾਖਲਾ ਫੀਸ, ਵਰਦੀ, ਟਰਾਂਸਪੋਰਟ ਜਾਂ ਕਿਸੇ ਵੀ ਹੋਰ ਤਰੀਕੇ ਦਾ ਖਰਚਾ ਲੈਣ ਦੀ ਆਗਿਆ ਨਹੀਂ ਹੋਵੇਗੀ ਅਤੇ ਹਾਲ ਦੀ ਘੜੀ ਵਿਚ ਵਿਸ਼ਵ ਵਿਆਪੀ ਸੰਕਟ ਦੇ ਮੱਦੇਨਜ਼ਰ ਸਕੂਲ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਦੇਣ ਦੀ ਲੋੜ ਹੈ ਕਿਉਂਕਿ ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬਹੁਤ ਘੱਟ ਹੋ ਗਈਆਂ ਹਨ। ਸਿੰਗਲਾ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਤੋਂ ਉਹੀਂ ਸਕੂਲ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ ਜਿਹੜੇ ਬੱਚਿਆਂ ਨੂੰ ਆਨਲਾਈਨ ਕਲਾਸਾਂ ਰਾਹੀਂ ਪੜਾਈ ਕਰਵਾ ਰਹੇ ਹਨ। ਇਸ ਤੋਂ ਇਲਾਵਾ ਆਨਲਾਈਨ ਜਮਾਤਾਂ ਨਾ ਲਗਵਾਉਣ ਵਾਲੇ ਸਕੂਲਾਂ ਨੂੰ ਕੋਈ ਵੀ ਫੀਸ ਲੈਣ ਦੀ ਇਜ਼ਾਜਤ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੁਆਰਾ ਇਹ ਆਦੇਸ਼ ਇਸ ਲਈ ਦਿੱਤੇ ਜਾ ਰਹੇ ਹਨ ਤਾਂ ਜੋ ਆਨਲਾਈਨ ਕਲਾਸਾਂ ਲਗਾਉਣ ਵਾਲੇ ਸਕੂਲ ਆਪਣਾ ਤੇ ਸਟਾਫ ਦਾ ਖਰਚਾ ਕੱਢ ਸਕਣ, ਭਾਵ ਉਨ੍ਹਾਂ ਨੂੰ ਤਨਖਾਹਾਂ ਦੇ ਸਕਣ। ਸਿੰਗਲਾ ਅਨੁਸਾਰ ਜੇਕਰ ਬੱਚਿਆਂ ਦੇ ਮਾਪੇ ਕਿਸੇ ਕਾਰਨ ਟਿਊਸ਼ਨ ਫੀਸ ਦੇਣ ਵਿਚ ਦੇਰੀ ਕਰਦੇ ਹਨ ਤਾਂ ਸਕੂਲ ਬੱਚਿਆਂ ਨੂੰ ਆਪਣੇ ਅਦਾਰੇ ਤੋਂ ਕੱਢ ਨਹੀਂ ਸਕਦਾ ਹੈ।

Leave a Reply

Your email address will not be published. Required fields are marked *