ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 4987 ਨਵੇਂ ਕੋਰੋਨਾ ਦੇ ਕੇਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 90 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 2800 ਤੋਂ ਵੱਧ ਹੋ ਚੁੱਕਿਆ ਹੈ। ਉੱਥੇ ਹੀ ਹੁਣ ਤੱਕ 34 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਦੇ ਸੱਭ ਤੋਂ ਵੱਧ 4987 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 120 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਮਾਮਲਿਆਂ ਦੀ ਸੰਖਿਆਂ ਵੱਧ ਕੇ 90927 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 2872 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 34109 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 53946 ਹੋ ਗਈ ਹੈ। ਉੱਥੇ ਹੀ ਕੋਰੋਨਾ ਸੰਕਟ ਕਾਰਨ ਕੀਤੇ ਗਏ ਲਾਕਡਾਊਨ 3.0 ਦਾ ਅੱਜ ਆਖਰੀ ਦਿਨ ਹੈ ਅਤੇ ਲਾਕਡਾਊਨ 4.0 ਸੰਬੰਧੀ ਅੱਜ ਨਵੀਆਂ ਹਦਾਇਤਾਂ ਜਾਰੀ ਹੋ ਸਕਦੀਆਂ ਹਨ ਕਿਉਂਕਿ ਪੀਐਮ ਮੋਦੀ ਨੇ ਆਰਥਿਕ ਪੈਕੇਜ ਦਾ ਐਲਾਨ ਕਰਦੇ ਸਮੇਂ ਇਹ ਸਾਫ਼ ਕਰ ਦਿੱਤਾ ਸੀ ਕਿ ਲਾਕਡਾਊਨ 4.0 ਹੋਵੇਗਾ ਅਤੇ ਇਹ ਨਿਯਮਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਸੀ ਕਿ 17 ਮਈ ਤੋਂ ਪਹਿਲਾਂ ਇਸ ਬਾਰੇ ਦੱਸ ਦਿੱਤਾ ਜਾਵੇਗਾ ਅਜਿਹੇ ਵੀ ਉਮੀਦ ਇਹ ਜਤਾਈ ਜਾ ਰਹੀ ਹੈ ਕਿ ਲਾਕਡਾਊਨ 4.0 ਦੇ ਲਈ ਅੱਜ ਕੇਂਦਰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦਾ ਹੈ।

Leave a Reply

Your email address will not be published. Required fields are marked *