ਪੰਜਾਬ ਤੋਂ ਬਾਅਦ ਇਸ ਸੂਬੇ ਨੇ ਵੀ ਕੀਤਾ 31 ਮਈ ਤੱਕ ਲਾਕਡਾਊਨ ਵਧਾਉਣ ਦਾ ਫ਼ੈਸਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ ਜਿਸ ਨੂੰ ਧਿਆਨ ਵਿਚ ਰੱਖਦਿਆਂ ਮਹਾਰਾਸ਼ਟਰ ਸਰਕਾਰ ਨੇ ਪਾਬੰਦੀਆਂ ਨਾਲ ਅੱਜ ਐਤਵਾਰ ਨੂੰ ਖਤਮ ਹੋ ਰਹੇ ਲਾਕਡਾਊਨ 3.0 ਨੂੰ 31 ਮਈ ਤੱਕ ਵਧਾ ਦਿੱਤਾ ਹੈ।

ਦਰਅਸਲ ਕੇਂਦਰ ਸਰਕਾਰ ਲਾਕਡਾਊਨ 4.0 ਲਈ ਅੱਜ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰਨ ਵਾਲੀ ਹੈ ਪਰ ਉਸ ਤੋਂ ਪਹਿਲਾਂ ਹੀ ਮਹਾਰਾਸ਼ਟਰ ਸਰਕਾਰ ਨੇ ਇਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਕੋਵਿਡ 19 ਦੇ ਸੰਕਰਮਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਲਾਕਡਾਊਨ ਵਧਾਉਣਾ ਜ਼ਰੂਰੀ ਹੈ। ਇਸ ਲਈ ਸੂਬਾ ਸਰਕਾਰ 31 ਮਈ ਦੀ ਅੱਧੀ ਰਾਤ ਤੱਕ ਲਾਕਡਾਊਨ ਵਧਾਉਣ ਦਾ ਫ਼ੈਸਲਾ ਕਰਦੀ ਹੈ।  ਸਰਕਾਰ ਦੇ ਸਾਰੇ ਵਿਭਾਗ ਲਾਕਡਾਊਨ ਨੂੰ ਪ੍ਰਭਾਵੀ ਅਤੇ ਸਖਤੀ ਨਾਲ ਲਾਗੂ ਕਰਨ ਲਈ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਗੇ ਅਤੇ ਪਾਬੰਦੀਆਂ ਵਿਚ ਢਿੱਲ ਜਾਂ ਲਾਕਡਾਊਨ ਹਟਾਉਣ ਦੀ ਜਾਣਕਾਰੀ ਸਮੇ ਸਿਰ ਦੇ ਦਿੱਤੀ ਜਾਵੇਗੀ। ਦੱਸ ਦਈਏ ਕਿ ਮਹਾਰਾਸ਼ਟਰ ਵਿਚ ਕੋਰੋਨਾ ਦੇ ਮਾਮਲੇ ਬੜੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਦੇ ਕੁੱਲ ਮਾਮਲਿਆਂ ਵਿਚ ਇਕ ਤਿਹਾਈ ਮਾਮਲੇ ਇੱਥੋਂ ਹੀ ਸਾਹਮਣੇ ਆ ਚੁੱਕੇ ਹਨ। ਜਾਣਕਾਰੀ ਅਨੁਸਾਰ ਇੱਥੇ ਹੁਣ ਤੱਕ 30706 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1135 ਕੋਰੋਨਾ ਪੀੜਤ ਦਮ ਤੋੜ ਚੁੱਕੇ ਹਨ । ਇਨ੍ਹਾਂ ਵਿਚੋਂ 18,555 ਮਾਮਲੇ ਇੱਕਲੀ ਮਾਇਆ ਨਗਰੀ ਮੁੰਬਈ ਵਿਚੋਂ ਹੀ ਸਾਹਮਣੇ ਆਏ ਹਨ ਅਤੇ 696 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸ਼ਨਿਵਾਰ ਪੰਜਾਬ ਸਰਕਾਰ ਨੇ ਆਪਣੇ ਸੂਬੇ ਵਿਚ ਕਰਫਿਊ ਹਟਾ ਕੇ 31 ਮਈ ਤੱਕ ਲਾਕਡਾਊਨ ਵਧਾਉਣ ਦਾ ਫ਼ੈਸਲਾ ਕੀਤਾ ਹੈ।

Leave a Reply

Your email address will not be published. Required fields are marked *