ਗੁਆਂਢੀ ਮੁਲਕ ਪਾਕਿਸਤਾਨ ਵੀ ਝੇਲ ਰਿਹਾ ਹੈ ਕੋੋਰੋਨਾ ਦਾ ਕਹਿਰ, ਜਾਣੋ ਕੀ ਹੈ ਤਾਜ਼ਾ ਹਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਕੋਰੋਨਾ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਿਹਾ ਹੈ। ਪਾਕਿਸਤਾਨ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਕੋਰੋਨਾ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਿਹਾ ਹੈ। ਪਾਕਿਸਤਾਨ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹੁਣ ਤੱਕ ਇੱਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ 40 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ 800 ਤੋਂ ਵੱਧ ਲੋਕ ਦਮ ਤੋੜ ਚੁੱਕੇ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਇਸਲਾਮਿਕ ਮੁਲਕ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ 1352 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 39 ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਮਾਮਲੇ ਵੱਧ ਕੇ 40,151 ਹੋ ਚੁੱਕੇ ਹਨ ਅਤੇ ਮਰਨ ਵਾਲਿਆਂ ਦਾ ਅੰਕੜਾ 873 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 11,341 ਕੋਰੋਨਾ ਦੇ ਮਰੀਜ਼ ਠੀਕ ਵੀ ਹੋਏ ਹਨ ਜਦਕਿ 27,937 ਕੋਰੋਨਾ ਮਰੀਜ਼ ਵੱਖ-ਵੱਖ ਹਸਪਤਾਲਾਂ ਵਿਚ ਇਲਾਜ਼ ਅਧੀਨ ਹਨ।  ਪਾਕਿਸਤਾਨ ਦਾ ਸਿੰਧ ਸੂਬਾ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਇੱਥੇ 15,590 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਵਿਚ 14,584, ਖੈਬਰ ਪਖਤੁਨਵਾ ਵਿਚ 5,847, ਬਲੋਚਿਸਤਾਨ ਵਿਚ 2,544. ਇਸਲਾਮਾਬਾਦ ਵਿਚ 947 ਅਤੇ ਗਿਲਗਿਤ-ਬਾਲਟਿਸਤਾਨ ਵਿਚ 527 ਮਾਮਲੇ ਦਰਜ ਕੀਤੇ ਗਏ ਹਨ। ਪਾਕਿਸਤਾਨੀ ਸਰਕਾਰ ਨੇ 9 ਮਈ ਤੋਂ ਜਾਰੀ ਦੇਸ਼ਵਿਆਪੀ ਲਾਕਡਾਊਨ ਵਿਚ ਢਿੱਲ ਵੀ ਦੇ ਦਿੱਤੀ ਹੈ ਜਿਸ ਦਾ ਮਕਸਦ ਲਾਕਡਾਊਨ ਕਾਰਨ ਪ੍ਰਭਾਵਿਤ ਹੋਏ ਮਜ਼ਦੂਰ ਅਤੇ ਗਰੀਬ ਵਰਗ ਨੂੰ ਰਾਹਤ ਦੇਣਾ ਹੈ। ਇੰਨਾ ਹੀ ਨਹੀਂ ਕੋਰੋਨਾ ਕਹਿਰ ਵਿਚਾਲੇ ਪਾਕਿਸਤਾਨ ਦੇ ਸਿਵਲ ਹਵਾਬਾਜੀ ਮੰਤਰਾਲੇ ਨੇ ਦੇ ਦੇਸ਼ ਵਿਚ ਅੰਸ਼ਕ ਤੌਰ ‘ਤੇ ਘਰੇਲੂ ਉਡਾਣਾਂ ਨੂੰ ਸ਼ੁਰੂ ਕਰ ਦਿੱਤਾ ਹੈ ਪਰ ਅੰਤਰਰਾਸ਼ਟਰੀ ਉਡਾਣਾਂ ਉੱਤੇ 31 ਮਈ ਤੱਕ ਪਾਬੰਦੀ ਲਗਾ ਦਿੱਤੀ ਹੈ।

Leave a Reply

Your email address will not be published. Required fields are marked *