ਪੈਦਲ ਘਰ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ ਤੇ ਟਰੇਨਾਂ ਮੁਹੱਈਆ ਕਰਵਾਉਣ ਦੇ ਨਾਲ ਦਿੱਤੀ ਜਾਵੇ ਹਰ ਸਹੂਲਤ -ਗ੍ਰਹਿ ਮੰਤਰਾਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਅੱਜ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਇਕ ਪੱਤਰ ਲਿਖਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਅੱਜ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿਚ ਪੈਦਲ ਘਰ ਜਾ ਰਹੇ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਬੱਸਾਂ ਤੇ ਟਰੇਨਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਪ੍ਰਵਾਸੀਆਂ ਨੂੰ ਹਰ ਜ਼ਰੂਰੀ ਸਹੂਲਤ ਦੇਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਮੁੱਖ ਸਕੱਤਰ ਅਜੇ ਭੱਲਾ ਨੇ ਸੂਬਿਆਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਪੈਸ਼ਲ ਟਰੇਨਾਂ ਚਲਾਉਣ ਲਈ ਕਿਹਾ ਹੈ ਜਿਸ ਲਈ ਸੂਬਿਆਂ ਤੇ ਰੇਲ ਮੰਤਰਾਲੇ ਵਿਚਕਾਰ ਵਧੀਆ ਤਾਲਮੇਲ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਗ੍ਰਹਿ ਮੰਤਰਾਲੇ ਅਨੁਸਾਰ ਜਿਨ੍ਹਾਂ ਰਸਤਿਆਂ ਉੱਤੇ ਪ੍ਰਵਾਸੀਆਂ ਦੇ ਜਾਣ ਦੀ ਪਹਿਲਾਂ ਤੋਂ ਹੀ ਜਾਣਕਾਰੀ ਹੈ ਉੱਥੇ ਸ਼ੈਲਟਰ ਹੋਮ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਿਹਤ ਨਾਲ ਜੁੜੀ ਹਰ ਸਹੂਲਤ ਵੀ ਮੌਜ਼ੂਦ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਿਲ੍ਹਿਆਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਪੈਦਲ ਘਰਾਂ ਨੂੰ ਜਾ ਰਹੇ ਪ੍ਰਵਾਸੀਆਂ ਨੂੰ ਸ਼ੈਲਟਰ ਹੋਮ ਜਾਣ ਦੀ ਸਲਾਹ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦਾ ਪਤਾ ਦੱਸਿਆ ਜਾਵੇ। ਸੈਲਟਰ ਹੋਮ ਵਿਚ ਪ੍ਰਵਾਸੀਆਂ ਦੀ ਸੰਖਿਆਂ ਦੇ ਹਿਸਾਬ ਨਾਲ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਣ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਸ਼ੈਲਟਰ ਹੋਮ ਵਿਚ ਆਉਣ ਵਾਲੇ ਸਾਰੇ ਪ੍ਰਵਾਸੀਆਂ ਦੀ ਪੂਰੀ ਜਾਣਕਾਰੀ ਲਈ ਜਾਵੇ ਤਾਂ ਜੋ ਲਾਕਡਾਊਨ ਖੁੱਲ੍ਹਣ ਤੇ ਉਨ੍ਹਾਂ ਨਾਲ ਸੰਪਰਕ ਕਰਕੇ ਦੁਬਾਰਾ ਬੁਲਾਇਆ ਜਾ ਸਕੇ। ਗ੍ਰਹਿ ਮੰਤਰਾਲ ਨੇ ਸੂਬਿਆਂ ਨੇ ਪ੍ਰਵਾਸੀ ਮਜ਼ਦੂਰਾਂ ਦੀ ਦੇਖਭਾਲ ਤੇ ਉਨ੍ਹਾਂ ਦੀ ਮਦਦ ਲਈ ਐਨਜੀਓ ਨੂੰ ਵੀ ਆਪਣਾ ਸਹਿਯੋਗ ਦੇਣ ਲਈ ਕਿਹਾ ਹੈ ਤਾਂ ਜੋਂ ਮਜ਼ੂਦਰਾਂ ਦੇ ਸੰਕਟ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕੇ। ਗ੍ਰਹਿ ਮੰਤਰਾਲੇ ਅਨੁਸਾਰ ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਵੱਧ ਤੋਂ ਵੱਧ ਬੱਸਾਂ ਨੂੰ ਚਲਾਇਆ ਜਾਵੇ। ਦੋ ਸੂਬਿਆਂ ਨੂੰ ਤਾਲਮੇਲ ਵਿਚ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਗਈ ਹੈ ਇਸ ਲਈ ਅੰਤਰਰਾਜੀ ਬੱਸਾਂ ਨੂੰ ਬਾਰਡਰ ਪਾਰ ਕਰਨ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ।ਸੂਬਿਆਂ ਦੁਆਰਾ ਜਿਨ੍ਹਾਂ ਸ਼ਹਿਰਾਂ ਲਈ ਟਰੇਨਾਂ ਨੂੰ ਚਲਾਇਆ ਜਾ ਰਿਹਾ ਹੈ ਉਨ੍ਹਾਂ ਦੀ ਸਹੀ ਜਾਣਕਾਰੀ ਪ੍ਰਵਾਸੀਆਂ ਨੂੰ ਦਿੱਤੀ ਜਾਵੇ।

Leave a Reply

Your email address will not be published. Required fields are marked *