ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਜਾਨਲੇਵਾ ਬੀਮਾਰੀ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੋ ਰਹੀ ਹੈ। ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 6 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ। ਜਦਕਿ ਮਰਨ ਵਾਲਿਆਂ ਦਾ ਅੰਕੜਾ 3300 ਤੋਂ ਜ਼ਿਆਦਾ ਹੋ ਗਿਆ ਹੈ। ਉੱਥੇ ਹੀ ਹੁਣ ਤੱਕ 42 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ‘ਚੋਂ ਛੁੱਟੀ ਵੀ ਮਿਲ ਚੁੱਕੀ ਹੈ।
Highest ever spike of 5,611 #COVID19 cases & 140 deaths in the last 24 hours. Total number of cases in the country now at 106750, including 61149 active cases & 3303 deaths: Ministry of Health and Family Welfare pic.twitter.com/kj95C6b8Is
— ANI (@ANI) May 20, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਦੇ ਸੱਭ ਤੋਂ ਵੱਧ 5,611 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 140 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 106,750 ਤੱਕ ਪਹੁੰਚ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 3303 ਹੋ ਚੁੱਕਿਆ ਹੈ। ਉੱਥੇ ਹੀ ਹੁਣ ਤੱਕ 42,297 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਚੁੱਕੀ ਹੈ ਜਦਕਿ 61,149 ਕੋਰੋਨਾ ਪੀੜਤ ਇਲਾਜ ਅਧੀਨ ਹਨ। ਦੇਸ਼ ਵਿਚ ਸੱਭ ਤੋਂ ਵੱਧ ਕੇਸ ਮਹਾਰਾਸ਼ਟਰ ਤੋਂ ਸਾਹਮਣੇ ਆ ਰਹੇ ਹਨ। ਇੱਥੇ ਹੁਣ ਤੱਕ 37,136 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 1325 ਜਾਨਾਂ ਜਾ ਚੁੱਕੀਆਂ ਹਨ ਜਦਕਿ 9639 ਮਰੀਜ਼ ਠੀਕ ਵੀ ਹੋਏ ਹਨ। ਦੂਜੇ ਨੰਬਰ ਉੱਤੇ ਤਾਮਿਲਨਾਡੂ ਆਉਂਦਾ ਹੈ। ਇੱਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 12,448 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 84 ਹੈ। ਇਸ ਤੋਂ ਇਲਾਵਾ ਗੁਜਰਾਤ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 12,140 ਹੋ ਗਏ ਹਨ ਅਤੇ 719 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਰਾਜਧਾਨੀ ਦਿੱਲੀ ਵਿਚ ਹੁਣ ਤੱਕ 10,554 ਕੋਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ 168 ਮਰੀਜ਼ਾਂ ਨੇ ਦਮ ਤੋੜਿਆ ਹੈ।
