ਦੇਸ਼ ‘ਚੋਂ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 6 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਦੇ ਕੇਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ ਗਤੀ ਨਾਲ ਵੱਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ ਗਤੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 18 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3500 ਤੋਂ ਵੱਧ ਗਿਆ ਹੈ। ਉੱਥੇ ਹੀ ਹੁਣ ਤੱਕ 48 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 6088 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 148 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 118,447 ਹੋ ਗਈ ਹੈ ਅਤੇ ਮਰਨ ਵਾਲਿਆਂ ਸੰਖਿਆ 3583 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 48534 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਕੁੱਲ ਐਕਟਿਵ ਮਾਮਲੇ 66330 ਹੋ ਗਏ ਹਨ। ਵੈਸੇ ਤਾਂ ਕੋਰੋਨਾ ਦਾ ਕਹਿਰ ਪੂਰੇ ਦੇਸ਼ ਵਿਚ ਜਾਰੀ ਹੈ ਪਰ ਦੇਸ਼ ਦੇ ਚਾਰ ਵੱਡੇ ਸੂਬੇ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ ਜਿਨ੍ਹਾਂ ਵਿਚੋਂ ਪਹਿਲੇ ਨੰਬਰ ਉੱਤੇ ਮਹਾਰਾਸ਼ਟਰ ਹੈ। ਇੱਥੇ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 41,642 ਹੋ ਗਈ ਹੈ ਅਤੇ ਹੁਣ ਤੱਕ 1454 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ। ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ। ਇੱਥੇ ਕੋਰੋਨਾ ਦੇ ਮਾਮਲੇ 13,967 ਹੋ ਗਏ ਹਨ ਅਤੇ 94 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਬਾਅਦ ਗੁਜਰਾਤ ਦਾ ਨੰਬਰ ਆਉਂਦਾ ਹੈ। ਗੁਜਰਾਤ ਵਿਚ ਕੋਰੋਨਾ ਦੇ ਕੇਸਾਂ ਦਾ ਅੰਕੜਾ 12,905 ਹੋ ਗਿਆ ਹੈ ਅਤੇ 773 ਕੋਰੋਨਾ ਮਰੀਜ਼ ਹੁਣ ਤੱਕ ਦਮ ਤੋੜ ਚੁੱਕੇ ਹਨ। ਉੱਥੇ ਹੀ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਲਗਾਤਾਰ ਖਤਰਨਾਕ ਹੋ ਰਿਹਾ ਹੈ। ਇੱਥੇ ਹੁਣ ਤੱਕ 11,659 ਕੋਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ 194 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *