ਇਸ ਸੂਬੇ ਦੀ ਪੁਲਿਸ ਨੂੰ ਕੋਰੋਨਾ ਤੇਜ਼ੀ ਨਾਲ ਲੈ ਰਿਹਾ ਹੈ ਆਪਣੀ ਚਪੇਟ ‘ਚ, ਕੁੱਲ ਮਾਮਲੇ ਹੋਏ -1758

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਂਝ ਤਾਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਪੂਰੇ ਦੇਸ਼ ਵਿਚ ਜਾਰੀ ਹੈ ਪਰ ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਦੇ ਕਹਿਰ ਦਾ ਸੱਭ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਂਝ ਤਾਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਪੂਰੇ ਦੇਸ਼ ਵਿਚ ਜਾਰੀ ਹੈ ਪਰ ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਦੇ ਕਹਿਰ ਦਾ ਸੱਭ ਤੋਂ ਵੱਧ ਸ਼ਿਕਾਰ ਹੋ ਰਿਹਾ ਹੈ। ਕੁੱਲ ਕੇਸਾਂ ਵਿਚੋਂ ਇਕ ਤਿਹਾਈ ਮਾਮਲੇ ਇੱਥੋਂ ਹੀ ਸਾਹਮਣੇ ਆ ਚੁੱਕੇ ਹਨ ਪਰ ਇਸ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਹੁਣ ਇਹ ਮਹਾਂਮਾਰੀ ਲੋਕਾਂ ਦੀ ਸੁਰੱਖਿਆ ਵਿਚ ਲੱਗੀ ਮਹਾਰਾਸ਼ਟਰ ਪੁਲਿਸ ਨੂੰ ਵੀ ਤੇਜ਼ੀ ਨਾਲ ਆਪਣੀ ਚਪੇਟ ਵਿਚ ਲੈ ਰਹੀ ਹੈ। ਦਰਅਸਲ ਪਿਛਲੇ 24 ਘੰਟਿਆਂ ਵਿਚ 87 ਪੁਲਿਸਕਰਮੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਹੁਣ ਇਹ ਸੰਖਿਆ ਵੱਧ ਕੇ 1758 ਹੋ ਗਈ ਹੈ।

1758 ਪੁਲਿਸਕਰਮੀਆਂ ਵਿੱਚੋਂ 183 ਪੁਲਿਸ ਅਧਿਕਾਰੀ ਹਨ ਜਦਕਿ 1575 ਪੁਲਿਸ ਮੁਲਾਜ਼ਮ ਹਨ। ਹੁਣ ਤੱਕ 18 ਕੋਰੋਨਾ ਪੀੜਤ ਪੁਲਿਸਕਰਮੀ ਦਮ ਵੀ ਤੋੜ ਚੁੱਕੇ ਹਨ ਜਿਨ੍ਹਾਂ ਵਿਚ 17 ਪੁਲਿਸ ਮੁਲਾਜ਼ਮ ਅਤੇ 1 ਪੁਲਿਸ ਅਧਿਕਾਰੀ ਸ਼ਾਮਲ ਹੈ। ਉੱਥੇ ਹੀ 673 ਪੁਲਿਸਕਰਮੀਆਂ ਨੇ ਕੋਰੋਨਾ ਤੋਂ ਜੰਗ ਵੀ ਜਿੱਤ ਲਈ ਹੈ ਅਤੇ ਉਹ ਬਿਲਕੁੱਲ ਠੀਕ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 1067 ਰਹਿ ਗਈ ਹੈ। ਜੇਕਰ ਪੂਰੇ ਮਹਾਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪਿਛਲੇ 24 ਘੰਟਿਆਂ ਦੌਰਾਨ 2608 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 60 ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆਂ ਵੱਧ ਕੇ 47,190 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 1577 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 13,404 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਜਾ ਚੁੱਕੀ ਹੈ।ਮਹਾਰਾਸ਼ਟਰ ਅਤੇ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚੋਂ ਹੀ ਪਿਛਲੇ 24 ਘੰਟਿਆਂ ਵਿਚ 1566 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 40 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ ਜਿਸ ਕਰਕੇ ਇੱਥੇ ਕੁੱਲ ਕੇਸਾਂ ਦੀ ਗਿਣਤੀ 28,817 ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਸੰਖਿਆ 949 ਤੱਕ ਪਹੁੰਚ ਗਈ ਹੈ।

Leave a Reply

Your email address will not be published. Required fields are marked *