ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਅਤੇ ਚੀਨ ਵਿਚ ਅਸਲ ਕੰਟਰੋਲ ਰੇਖਾ (ਐਲਏਸੀ) ਉੱਤੇ ਚੱਲ ਰਹੇ ਵਿਵਾਦ ਵਿਚਾਲੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਇਹ ਕੀਤਾ ਜਾ ਰਿਹਾ ਹੈ ਕਿ ਚੀਨੀ ਸੈਨਿਕਾਂ ਨੇ ਭਾਰਤ ਦੀ ਸਰਹੱਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਭਾਰਤ ਫੌਜ਼ ਨੇ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ। ਇਸ ਵੀਡੀਓ ਉੱਤੇ ਹੁਣ ਭਾਰਤੀ ਸੈਨਾ ਦਾ ਸਪੱਸ਼ਟੀਕਰਨ ਆਇਆ ਹੈ ਅਤੇ ਕਿਹਾ ਗਿਆ ਹੈ ਕਿ ਇਹ ਵੀਡੀਓ ਫਰਜ਼ੀ ਹੈ।
Differences are being addressed through interaction between military commanders, guided by established protocols on management of borders between the two countries. We strongly condemn attempts to sensationalise issues impacting national security: Indian Army https://t.co/KVFJMWJJpf
— ANI (@ANI) May 31, 2020
ਖਬਰ ਏਜੰਸੀ ਏਐਨਆਈ ਦੇ ਟਵੀਟ ਮੁਤਾਬਕ ਭਾਰਤੀ ਸੈਨਾ ਨੇ ਕਿਹਾ ਹੈ ਕਿ ”ਸਰਹੱਦ ਉੱਤੇ ਹੋਈ ਘਟਨਾ ਨੂੰ ਲੈ ਕੇ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੀ ਸਮੱਗਰੀ ਪ੍ਰਮਾਣਿਤ ਨਹੀਂ ਹੈ।ਇਸ ਨੂੰ ਉੱਤਰੀ ਸੀਮਾ ਦੀ ਸਥਿਤੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਮੰਦਭਾਗਾ ਹੈ। ਵਰਤਮਾਨ ਵਿਚ ਸਰਹੱਦ ਉੱਤੋ ਕਈ ਹਿੰਸਾ ਨਹੀਂ ਹੋ ਰਹੀ ਹੈ”। ਸੈਨਾ ਨੇ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਸਰਹੱਦਾਂ ਦੇ ਪ੍ਰਬੰਧਨ ਬਾਰੇ ਸਥਾਪਿਤ ਪ੍ਰੋਟੋਕਾਲਾਂ ਦੁਆਰਾ ਮਿਲਟਰੀ ਫੌਜ ਦੇ ਕਮਾਂਡਰਾਂ ਵਿਚਾਲੇ ਆਪਸੀ ਤਾਲਮੇਲ ਰਾਹੀਂ ਮਤਭੇਦਾਂ ਨੂੰ ਹੱਲ ਕੀਤਾ ਜਾ ਰਿਹਾ ਹੈ।ਅਸੀ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਨੂੰ ਸਨਸਨੀਖੇਜ਼ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਿਆ ਕਰਦੇ ਹਾਂ”। ਮੀਡੀਆ ਰਿਪੋਰਟਾਂ ਅਨੁਸਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਇਕ ਵੀਡੀਓ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨੀ ਫੌਜਾਂ ਨੇ ਐਲਏਸੀ ਦੇ ਕੋਲ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਫੌਜ ਦੇ ਜਵਾਨਾਂ ਨੇ ਲੱਦਾਖ ਵਿਚ ਚੀਨੀ ਸੈਨਾ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਵੀਡੀਓ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਸੈਨਾ ਅਤੇ ਇੰਡੋ-ਤਿੱਬਤ ਸੀਮਾ ਪੁਲਿਸ ਦੇ ਜਵਾਨਾਂ ਨੇ ਚੀਨੀ ਬਲਾਂ ਨੂੰ ਮੂੰਹਤੋੜ ਜਵਾਬ ਦਿੱਤਾ ਹੈ।
