ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਨਾਲ ਜੂਝ ਰਹੇ ਮਹਾਰਾਸ਼ਟਰ ਅੱਗੇ ਇਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਦਰਅਸਲ ਚੱਕਰਵਾਤੀ ਤੂਫਾਨ ‘ਨਿਸਰਗ’ ਅੱਜ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਤੱਟੀ ਇਲਾਕਿਆਂ ਨਾਲ ਟਕਰਾ ਗਿਆ ਹੈ। ਇਸ ਚੱਕਰਵਾਤੀ ਤੂਫਾਨ ਦੀ ਰਫ਼ਤਾਰ 120 ਕਿਲੋਮੀਟਰ ਪ੍ਰਤੀ ਘੰਟਾ ਦੱਸੀ ਜਾ ਰਹੀ ਹੈ। ਰਾਜਧਾਨੀ ਮੁੰਬਈ ਸਮੇਤ ਸੂਬੇ ਦੇ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋਣੀ ਸ਼ੁਰੂ ਹੋ ਚੁੱਕੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਨਿਸਰਗ ਤੂਫਾਨ ਮੁੰਬਈ ਦੇ ਅਲੀਬਾਗ ਦੇ ਤੱਟ ਨਾਲ ਟਕਰਾਇਆ ਹੈ। ਜਿਸ ਤੋਂ ਬਾਅਦ ਲੈਂਡਫਾਲ ਹੋਣ ਦੀ ਪ੍ਰਕਿਰਿਆ ਸ਼ੁਰੂ ਹੇ ਗਈ ਹੈ ਜੋ ਕਿ ਅਗਲੇ ਤਿੰਨ ਘੰਟੇ ਤੱਕ ਚੱਲੇਗੀ। ਇਸ ਦੇ ਨਾਲ ਹੀ ਰਤਨਾਗੀਰੀ ਅਤੇ ਸਿੰਧੁਦੁਰਗ ਸਮੇਤ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਭਾਰੀ ਬਾਰਿਸ਼ ਵੀ ਸ਼ੁਰੂ ਹੋ ਚੁੱਕੀ ਹੈ। ਸੂਬੇ ਵਿਚ ਤੂਫਾਨ ਨਾਲ ਪੈਦਾ ਹੋਏ ਹਲਾਤਾਂ ਨਾਲ ਨਜਿੱਠਣ ਲਈ 21 ਐਨਡੀਆਰਐਫ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਤੂਫਾਨ ਦੇ ਆਉਣ ਤੋਂ ਪਹਿਲਾਂ ਹੀ ਨੀਚਲੇ ਇਲਾਕਿਆਂ ਵਿਚ ਰਹਿੰਦੇ ਕਰੀਬ ਇਕ ਲੱਖ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਪਹੁੰਚਾਇਆ ਗਿਆ ਹੈ। ਉੱਥੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਲੋਕਾਂ ਨੇ ਅਪੀਲ ਕੀਤੀ ਹੈ ਕਿ ਉਹ ਟੀਵੀ ਤੇ ਰੇਡਿਓ ਜਰੀਏ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਨਾਲ ਹੀ ਕਿਸੇ ਵੀ ਅਫਵਾਹ ਉੱਤੇ ਧਿਆਨ ਨਾ ਦੇਣ।
Maharashtra: Many trees uprooted in the Raigad district due to strong winds in view of #CycloneNisarga. The cyclone is expected to make landfall in an hour in the state and the process will be completed during the next 3 hours, as per IMD. pic.twitter.com/DXtKytdqX9
— ANI (@ANI) June 3, 2020
ਖਬਰ ਏਜੰਸੀ ਏਐਨਆਈ ਦੇ ਟਵੀਟ ਮੁਤਾਬਕ ਰਾਏਗੜ੍ਹ ਜਿਲ੍ਹੇ ਵਿਚ ਤੇਜ਼ ਹਵਾਵਾਂ ਕਰਕੇ ਕਈ ਦਰਖਤ ਉਖੜ ਕੇ ਗਿਰ ਗਏ ਹਨ। ਤੂਫਾਨ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿਚ ਇੰਡੀਅਨ ਕੋਸਟ ਗਾਰਡ ਦੀਆਂ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਚੱਕਰਵਾਤੀ ਤੂਫਾਨ ਦਾ ਅਸਰ ਦਮਨ ਦੀਵ ਅਤੇ ਦਾਦਰਾ ਨਗਰ ਹਵੇਲੀ ਉੱਤੇ ਸੱਭ ਤੋਂ ਵੱਧ ਰਹੇਗਾ। ਨਾਲ ਹੀ ਦੱਖਣੀ ਗੁਜਰਾਤ ਦੇ ਕਈ ਇਲਾਕਿਆਂ ਵਿਚ ਇਹ ਤੂਫਾਨ ਤਬਾਹੀ ਮਚਾ ਸਕਦਾ ਹੈ ਜਿਸ ਨੂੰ ਵੇਖਦਿਆਂ 22 ਐਨਡੀਆਰਐਫ ਦੀਆਂ ਟੀਮਾਂ ਨੂੰ ਗੁਜਰਾਤ ਵਿਚ ਤਾਇਨਾਤ ਕੀਤਾ ਗਿਆ ਹੈ।

