ਅਮਰੀਕਾ : ਅਸ਼ਵੇਤ ਨਾਗਰਿਕ ਦੀ ਮੌਤ ‘ਤੇ ਪ੍ਰਦਰਸ਼ਨ ਦੌਰਾਨ ਮਹਾਤਮਾ ਗਾਂਧੀ ਦੇ ਬੁੱਤ ਦਾ ਕੀਤਾ ਗਿਆ ਅਪਮਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅਸ਼ਵੇਤ ਨਾਗਰਿਕ ਦੀ ਮੌਤ ਤੋਂ ਬਾਅਦ ਅਮਰੀਕਾ ਵਿਚ ਸ਼ੁਰੂ ਹੋਏ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੀ ਆਂਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅਸ਼ਵੇਤ ਨਾਗਰਿਕ ਦੀ ਮੌਤ ਤੋਂ ਬਾਅਦ ਅਮਰੀਕਾ ਵਿਚ ਸ਼ੁਰੂ ਹੋਏ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੀ ਆਂਚ ਹੁਣ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਚ ਮੌਜੂਦ ਭਾਰਤੀ ਅਮਬੈਸੀ ਉੱਤੇ ਵੀ ਪੈਦੀ ਵਿਖਾਈ ਦੇ ਰਹੀ ਹੈ। ਦਰਅਸਲ ਅਮਬੈਸੀ ਦੇ ਬਾਹਰ ਲੱਗੇ ਮਹਾਤਮਾ ਗਾਂਧੀ ਦੇ ਬੁੱਤ ਦਾ ਪ੍ਰਦਰਸ਼ਨਕਾਰੀਆਂ ਨੇ ਅਪਮਾਨ ਕੀਤਾ ਹੈ ਜਿਸ ਤੋਂ ਬਾਅਦ ਬੁੱਤ ਨੂੰ ਕੱਪੜਿਆਂ ਨਾਲ ਢੱਕ ਦਿੱਤਾ ਗਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਵਿਰੋਧ ਪ੍ਰਦਰਸ਼ਨ ਕਰ ਰਹੇ ਅਣਪਛਾਤੇ ਲੋਕਾਂ ਨੇ ਭਾਰਤੀ ਦੂਤਾਵਾਸ ਦੇ ਬਾਹਰ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਉੱਤੇ ਸਪਰੇਅ ਪੇਂਟਿੰਗ ਦਾ ਛਿੜਕਾਅ ਕੀਤਾ ਹੈ ਜਿਸ ਕਰਕੇ ਉਸ ਨੂੰ ਕੱਪੜਿਆਂ ਨਾਲ ਢੱਕ ਦਿੱਤਾ ਗਿਆ ਹੈ। ਉੱਥੇ ਹੀ ਦੂਤਾਵਾਸ ਦੇ ਅਧਿਕਾਰੀਆਂ ਨੇ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕੋਲ ਸ਼ਿਕਾਇਤ ਦਾਇਰ ਕੀਤੀ ਹੈ ਜੋ ਇਸ ਮਾਮਲੇ ਦੀ ਪੜਤਾਲ ਕਰ ਰਹੀਆਂ ਹਨ। ਰਿਪੋਰਟਾਂ ਅਨੁਸਾਰ ਬਾਪੂ ਦੇ ਬੁੱਤ ਨੂੰ ਜਲਦੀ ਤੋਂ ਜਲਦੀ ਸਾਫ ਕਰਵਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।  ਦੱਸ ਦਈਏ ਕਿ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਉਸ ਸਮੇ ਦੀ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਦੁਆਰਾ ਸੰਨ 2000 ਵਿਚ 16 ਸਤੰਬਰ ਨੂੰ ਵਾਸ਼ਿੰਗਟਨ ਡੀਸੀ ਵਿਚ ਭਾਰਤੀ ਦੂਤਾਵਾਸ ਦੇ ਸਾਹਮਣੇ ਕੀਤਾ ਗਿਆ ਸੀ। ਇਸ ਬੁੱਤ ਤੋਂ ਇਲਾਵਾ ਅਮਰੀਕਾ ਦੇ ਕਈ ਸ਼ਹਿਰਾਂ ਵਿਚ ਮਹਾਤਮਾ ਗਾਂਧੀ ਦੀਆਂ ਦੋ ਦਰਜਨ ਤੋਂ ਵੱਧ ਮੂਰਤੀਆਂ ਹਨ।

ਅਮਰੀਕਾ ਵਿਚ ਕਿਉਂ ਹੋ ਰਹੇ ਹਨ ਪ੍ਰਦਰਸ਼ਨ

ਜ਼ਿਕਰਯੋਗ ਹੈ ਕਿ 25 ਮਈ ਨੂੰ ਮਿਨੇਸੋਟਾ ਵਿਚ ਅਸ਼ਵੇਤ ਨਾਗਰਿਕ ਜੋਰਜ ਫਲਾਈਡ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਪੁਲਿਸ ਨੇ ਉਸ ਨੂੰ ਕੇਵਲ 20  ਡਾਲਰ ਦੇ ਨਕਲੀ ਨੋਟ ਚਲਾਉਣ ਦੇ ਆਰੋਪ ਵਿਚ ਫੜਿਆ ਸੀ ਅਤੇ ਇਕ ਪੁਲਿਸ ਮੁਲਾਜ਼ਮ ਨੇ ਉਸ ਨੂੰ ਜ਼ਮੀਨ ਉੱਤੇ ਲਿਟਾ ਕੇ ਉਸ ਦੀ ਗਰਦਨ ਨੂੰ ਪੈਰ ਨਾਲ ਉਦੋਂ ਤੱਕ ਦਬਾ ਕੇ ਰੱਖਿਆ ਸੀ ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ । ਇਸ ਪੂਰੀ ਘਟਨਾ ਦੀ ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋ ਗਈ ਸੀ ਜਿਸ ਤੋਂ ਬਾਅਦ ਅਮਰੀਕਾ ਦੇ ਲੋਕਾਂ ਵਿਚ ਪੁਲਿਸ ਦੀ ਬਰਬਤਾ ਅਤੇ ਨਸਲੀ ਭੇਦਭਾਵ ਵਿਰੁੱਧ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਨਾ ਸਿਰਫ ਅਸ਼ਵੇਤ (ਕਾਲੇ) ਸਮੁਦਾਏ ਦੇ ਲੋਕ ਬਲਕਿ ਗੋਰੇ ਲੋਕ ਵੀ ਇਸ ਪ੍ਰਦਰਸ਼ਨ ਨੂੰ ਲੈ ਕੇ ਸੜਕਾਂ ਉੱਤੇ ਹਨ।

Leave a Reply

Your email address will not be published. Required fields are marked *