ਤਬਲੀਗੀ ਜਮਾਤ ਦੇ 960 ਵਿਦੇਸ਼ੀ ਨਾਗਰਿਕਾਂ ਉੱਤੇ ਭਾਰਤ ਆਉਣ ‘ਤੇ ਲੱਗਿਆ 10 ਸਾਲ ਦਾ ਬੈਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦੇਸ਼ ਵਿਚ ਕੋਰੋਨਾ ਸੰਕਰਮਨ ਵਿਚਾਲੇ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿਚ ਵੱਡੀ ਗਿਣਤੀ ‘ਚ ਲੋਕ ਇੱਕਠੇ ਹੋਏ ਸਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦੇਸ਼ ਵਿਚ ਕੋਰੋਨਾ ਸੰਕਰਮਨ ਵਿਚਾਲੇ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿਚ ਵੱਡੀ ਗਿਣਤੀ ‘ਚ ਲੋਕ ਇੱਕਠੇ ਹੋਏ ਸਨ। ਇਨ੍ਹਾਂ ਲੋਕਾਂ ਵਿਚ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ ਵੀ ਵੱਡੀ ਮਾਤਰਾ ਵਿਚ ਸੀ ਅਤੇ ਹੁਣ ਕੇਂਦਰ ਸਰਕਾਰ ਨੇ ਜਮਾਤ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ 960 ਵਿਦੇਸ਼ੀਆਂ ਉੱਤੇ ਭਾਰਤ ਆਉਣ ‘ਤੇ 10 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ।

ਖਬਰ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲਿਓ ਦੱਸਿਆ ਹੈ ਕਿ ਤਬਲੀਗੀ ਜਮਾਤ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਏ 960 ਵਿਦੇਸ਼ੀ ਨਾਗਰਿਕਾਂ ਉੱਤੇ 10 ਸਾਲ ਲਈ ਭਾਰਤ ਆਉਣ ‘ਤੇ ਬੈਨ ਲਗਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਕੇਦਰੀ ਗ੍ਰਹਿ ਮੰਤਰਾਲੇ ਦੁਆਰਾ ਪਹਿਲਾਂ ਹੀ ਬਲੈਕ ਲਿਸਟ ਕੀਤਾ ਜਾ ਚੁੱਕਿਆ ਸੀ, ਨਾਲ ਹੀ ਇਨ੍ਹਾਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਸਨ। ਇੰਨਾ ਹੀ ਨਹੀਂ ਗ੍ਰਹਿ ਮੰਤਰਾਲੇ ਨੇ ਦਿੱਲੀ ਅਤੇ ਹੋਰ ਸੂਬਿਆਂ ਦੀ ਪੁਲਿਸ ਨੂੰ ਆਪਣੇ-ਆਪਣੇ ਖੇਤਰ ਵਿਚ ਰਹਿ ਰਹੇ ਵਿਦੇਸ਼ੀ ਜਮਾਤੀਆਂ ਖਿਲਾਫ਼ ਵਿਦੇਸ਼ੀ ਨਾਗਰਿਕ ਕਾਨੂੰਨ ਅਤੇ ਆਪਦਾ ਪ੍ਰਬੰਧਨ ਐਕਟ ਤਹਿਤ ਕਾਰਵਾਈ ਕਰਨ ਲਈ ਕਿਹਾ ਸੀ। ਦਰਅਸਲ ਕੋਰੋਨਾ ਦੇ ਕਹਿਰ ਵਿਚਾਲੇ ਦਿੱਲੀ ਵਿਚ ਧਾਰਮਿਕ ਆਯੋਜਨ ਉੱਤੇ ਰੋਕ ਲਗਾ ਦਿੱਤੀ ਗਈ ਸੀ, ਬਾਵਜੂਦ ਇਸ ਦੇ ਤਬਲੀਗੀ ਜਮਾਤ ਨਾਲ ਜੁੜੇ 2361 ਲੋਕ ਦਿੱਲੀ ਦੇ ਨਿਜ਼ਾਮੁਦੀਨ ਮਰਕਜ਼ ਵਿਚ ਕਈ ਦਿਨ ਇੱਕਠੇ ਰਹੇ।ਇਨ੍ਹਾਂ ਵਿਚ ਕਈ ਵਿਦੇਸ਼ੀ ਨਾਗਰਿਕ ਵੀ ਸਨ। ਇੱਥੇ ਸੋਸ਼ਲ ਡਿਸਟੈਂਸਿੰਗ ਅਤੇ ਹੋਰ ਕੋਈ ਵੀ ਸਾਵਧਾਨੀ ਨਹੀਂ ਵਰਤੀ ਗਈ ਸੀ ਜਿਸ ਕਰਕੇ ਇਹ ਲਾਪਰਵਾਹੀਆਂ ਕੋਰੋਨਾ ਦੇ ਫੈਲਣ ਦਾ ਵੱਡਾ ਕਾਰਨ ਬਣੀਆਂ।ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰੀ ਏਜੰਸੀਆਂ ਦੀ ਜਾਂਚ ਵਿਚ ਪਾਇਆ ਗਿਆ ਸੀ ਕਿ ਤਬਲੀਗੀ ਜਮਾਤ ਦੇ ਭਾਰਤੀ ਮੈਂਬਰਾਂ ਨੇ ਦੇਸ਼ ਦੇ 20 ਸੂਬਿਆਂ ਵਿਚ ਕੋਰੋਨਾ ਸੰਕਰਮਨ ਫੈਲਾ ਦਿੱਤਾ ਸੀ,ਜਿਸ ਕਰਕੇ ਕੋਰੋਨਾ ਦੇ ਮਾਮਲਿਆਂ ਵਿਚ ਵੱਡਾ ਉਛਾਲ ਆਇਆ ਸੀ।

Leave a Reply

Your email address will not be published. Required fields are marked *