ਜੇਕਰ ਕੋਈ ਨਿੱਜੀ ਹਸਪਤਾਲ ਕੋਰੋਨਾ ਦੇ ਮਰੀਜ਼ ਨੂੰ ਦਾਖਲ ਕਰਨ ਤੋਂ ਕਰਦਾ ਹੈ ਮਨ੍ਹਾ ਤਾਂ ਹੋਵੇਗੀ ਕਾਰਵਾਈ-ਕੇਜਰੀਵਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਰਾਜਧਾਨੀ ਦਿੱਲੀ ਵਿਚ ਲਗਾਤਾਰ ਕੋਰੋਨਾ ਮਰੀਜ਼ਾਂ ਨੂੰ ਬੈੱਡ ਨਾ ਮਿਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਰਾਜਧਾਨੀ ਦਿੱਲੀ ਵਿਚ ਲਗਾਤਾਰ ਕੋਰੋਨਾ ਮਰੀਜ਼ਾਂ ਨੂੰ ਬੈੱਡ ਨਾ ਮਿਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਸ਼ਨਿਵਾਰ ਨੂੰ ਸੀਐਮ ਕੇਜਰੀਵਾਲ ਨੇ ਆਨਲਾਈਨ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਹੈ ਕਿ ਕੁੱਝ ਪ੍ਰਾਈਵੇਟ ਹਸਪਤਾਲ ਮਰੀਜ਼ਾਂ ਨੂੰ ਬੈੱਡ ਉੱਪਲਬਧ ਨਹੀਂ ਕਰਵਾ ਰਹੇ ਹਨ ਜਿਸ ਕਰਕੇ ਦਿੱਲੀ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਜੇਕਰ ਕੋਈ ਵੀ ਹਸਪਤਾਲ ਕੋਰੋਨਾ ਦੇ ਸ਼ੱਕੀ ਨੂੰ ਦਾਖਲ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Arvind Kejriwal on private hospital denying treatment to...- India TV Hindi
file photo

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਸਿਹਤ ਸੇਵਾ ਵਿਚ ਪ੍ਰਾਈਵੇਟ ਹਸਪਤਾਲਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਪਰ ਕੁੱਝ ਹਸਪਤਾਲ ਅਜਿਹੇ ਹਨ ਜੋ ਪੈਸਿਆਂ ਦੀ ਮੰਗ ਕਰ ਰਹੇ ਹਨ ਅਤੇ ਬੈਡਾਂ ਦੀ ਬਲੈਕ ਮਾਰਕੀਟਿੰਗ ਕਰ ਰਹੇ ਹਨ ਜਿਸ ਨੂੰ ਰੋਕਣ ਲਈ ਦਿੱਲੀ ਕੋਰੋਨਾ ਐਪ ਲਾਂਚ ਕੀਤਾ ਗਿਆ ਸੀ। ਕੇਜਰੀਵਾਲ ਨੇ ਦੱਸਿਆ ਕਿ ਇਸ ਤੋਂ ਪਤਾ ਚੱਲਿਆ ਹੈ ਕਿ ਕਿਸ ਹਸਪਤਾਲ ਵਿਚ ਕਿੰਨੇ ਬੈੱਡ ਹਨ ਅਤੇ ਉਨ੍ਹਾਂ ਵਿਚ ਕਿੰਨੇ ਖਾਲ੍ਹੀ ਪਏ ਹਨ ਜਿਸ ਤੋਂ ਬਾਅਦ ਕੁੱਝ ਹਸਪਤਾਲਾਂ ਨੂੰ ਚਲਾਉਣ ਵਾਲੇ ਮਾਫੀਆ ਪਰੇਸ਼ਾਨ ਹਨ ਅਤੇ ਜਾਨ ਬੁੱਝ ਕੇ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਤੋਂ ਮਨ੍ਹਾ ਕਰ ਰਹੇ ਹਨ ਨਾਲ ਹੀ ਲੱਖਾ ਰੁਪਏ ਮੰਗ ਰਹੇ ਹਨ। ਕੇਜਰੀਵਾਲ ਅਨੁੁਸਾਰ ਸਾਰੇ ਪ੍ਰਾਈਵੇਟ ਹਸਪਤਾਲ ਖਰਾਬ ਨਹੀਂ ਹਨ, ਕੁੱਝ ਹੀ ਅਜਿਹੇ ਹਨ ਜੋ ਕੋਰੋਨਾ ਕਾਲ ਵਿਚ ਦਿੱਲੀ ਦੀ ਛਵੀ ਖਰਾਬ ਕਰ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਕਿ ਦਿੱਲੀ ਸਰਕਾਰ ਦਾ ਇਕ ਪ੍ਰਤੀਨਿਧੀ ਹਰ ਪ੍ਰਾਈਵੇਟ ਹਸਪਤਾਲ ਵਿਚ ਨਿਯੁਕਤ ਕੀਤਾ ਜਾਵੇਗਾ, ਜੋ ਉੱਥੇ ਉੱਪਲਬਧ ਬੈੱਡਾਂ ਦੇ ਬਾਰੇ ਵਿਚ ਜਾਣਕਾਰੀ ਸਰਕਾਰ ਨੂੰ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹਸਪਤਾਲ ਨੇ ਬੈੱਡਾਂ ਦੇ ਬਾਰੇ ਵਿਚ ਲੋਕਾਂ ਨੂੰ ਗਲਤ ਜਾਣਕਾਰੀ ਦਿੱਤੀ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

 

Leave a Reply

Your email address will not be published. Required fields are marked *