ਪਾਕਿਸਤਾਨ ‘ਚ ਕੋਰੋਨਾ ਦੇ ਕੇਸ ਇਕ ਲੱਖ ਦੇ ਕਰੀਬ, ਇਮਰਾਨ ਖਾਨ ਦਾ ਸਖਤ ਪਾਬੰਦੀਆਂ ਲਗਾਉਣ ਤੋਂ ਇਨਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਝੇਲ ਰਿਹਾ ਹੈ। ਪਾਕਿਸਤਾਨ ਵਿਚ ਕੋਰੋਨਾ ਦੇ ਮਾਮਲੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਝੇਲ ਰਿਹਾ ਹੈ। ਪਾਕਿਸਤਾਨ ਵਿਚ ਕੋਰੋਨਾ ਦੇ ਮਾਮਲੇ ਇਕ ਲੱਖ ਦੇ ਕਰੀਬ ਪਹੁੰਚ ਗਏ ਹਨ ਜਦਕਿ ਮਰਨ ਵਾਲਿਆਂ ਦੀ ਸੰਖਿਆ 2 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ। ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਖਤ ਪਾਬੰਦੀਆਂ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਦਾ ਕਾਰਨ ਅਰਥਵਿਵਸਥਾ ਉੱਤੇ ਪੈ ਰਹੇ ਮਾੜੇ ਪ੍ਰਭਾਵ ਨੂੰ ਦੱਸਿਆ ਗਿਆ ਹੈ।

Coronavirus cases in Pakistan near 7,000-mark; over 58 per cent ...

ਮੀਡੀਆ ਰਿਪੋਰਟਾਂ ਅਨੁਸਾਰ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ 4960 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 67 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 98,943 ਹੋ ਗਈ ਹੈ ਜਦਕਿ ਮ੍ਰਿਤਕਾਂ ਦਾ ਅੰਕੜਾ 2002 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 33,465 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਮਾਮਲਿਆਂ ਦੀ ਸੰਖਿਆ 63,476 ਹੋ ਗਈ ਹੈ। ਪਾਕਿਸਤਾਨ ਵਿਚ ਹੁਣ ਤੱਕ ਕੇਵਲ 683,608 ਕੋਰੋਨਾ ਦੇ ਟੈਸਟ ਹੋਏ ਹਨ।  ਪਾਕਿਸਤਾਨ ਦਾ ਪੰਜਾਬ ਸੂਬਾ ਕੋਰੋਨਾ ਨਾਲ ਸੱਭ ਤੋਂ ਪ੍ਰਭਾਵਿਤ ਹੋ ਰਿਹਾ ਹੈ। ਇੱਥੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 37,090 ਹੋ ਗਈ ਹੈ। ਇਸ ਤੋਂ ਇਲਾਵਾ ਸਿੰਧ ਵਿਚ 36,364, ਖੈਬਰ ਪਖਤੂਨਵਾ ਵਿਚ 13,001, ਬਲੂਚਿਸਤਾਨ ਵਿਚ 6,221, ਇਸਲਾਮਾਬਾਦ ਵਿਚ 4,979, ਗਿਲਗਿਟ-ਬਾਲਟਿਸਤਾਨ ਵਿਚ 927 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 361 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਮੀਡੀਆ ਰਿਪੋਰਟਾਂ ਅਨੁਸਾਰ ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਨੇ ਸ਼ਨਿਵਾਰ ਨੂੰ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਵਿਰੁੱਧ ਜਾਗਰੂਕਤਾ ਦੀ ਬੜੀ ਲੋੜ ਹੈ। ਉਨ੍ਹਾਂ ਨੇ ਸਖਤ ਪਾਬੰਦੀਆਂ ਮੁੜ ਤੋਂ ਲਾਗੂ ਕਰਨ ਦੀ ਸੰਭਾਵਨਾ ਉੱਤੇ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੁੱਝ ਕੁਲੀਨ ਵਰਗ ਦੇ ਲੋਕ ਲਾਕਡਾਊਨ ਚਾਹੁੰਦੇ ਹਨ ਜਿਨ੍ਹਾਂ ਕੋਲ ਵੱਡੇ-ਵੱਡੇ ਘਰ ਤੇ ਤਾਲਾਬੰਦੀ ਤੋਂ ਪ੍ਰਭਾਵਿਤ ਨਾ ਹੋਣ ਜਿੰਨੀ ਆਮਦਨੀ ਹੈ।

Leave a Reply

Your email address will not be published. Required fields are marked *