NIA ਦੀ ਹਿਰਾਸਤ ‘ਚ ਮਹਿਲਾ ਪਾਈ ਗਈ ਕੋਰੋਨਾ ਪਾਜ਼ੀਟਿਵ, ਕੋਰਟ ਦਾ ਹੁਕਮ- ਹਸਪਤਾਲ ‘ਚ ਕਰਾਓ ਭਰਤੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਦੌਰਾਨ ਕਥਿਤ ਤੌਰ ਉੱਤੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਉਣ ਦੇ ਆਰੋਪ ਵਿਚ ਐਨਆਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਦੌਰਾਨ ਕਥਿਤ ਤੌਰ ਉੱਤੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਉਣ ਦੇ ਆਰੋਪ ਵਿਚ ਐਨਆਈਏ ਦੁਆਰਾ ਗਿਰਫਤਾਰ ਕੀਤੀ ਗਈ ਕਸ਼ਮੀਰ ਦੀ ਰਹਿਣ ਵਾਲੀ ਇਕ ਮਹਿਲਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ ਜਿਸ ਤੋਂ ਬਾਅਦ ਕੋਰਟ ਨੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਉਣ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਅਨੁਸਾਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਹੀਨਾ ਬਸ਼ੀਰ ਬੇਘ , ਉਸ ਦੇ ਪਤੀ ਜਹਾਨਜੀਬ ਸਾਮੀ ਅਤੇ ਇਕ ਹੋਰ ਵਿਅਕਤੀ ਅਬਦੁੱਲ ਬਾਸਿਤ ਨੂੰ ਕਥਿਤ ਤੌਰ ਉੱਤੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਉਣ ਅਤੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਵਿਰੋਧ ਪ੍ਰਦਰਸ਼ਨ ਲਈ ਭੜਕਾਉਣ ਦੇ ਆਰੋਪ ਵਿਚ ਗਿਰਫ਼ਤਾਰ ਕੀਤਾ ਸੀ। ਸਾਰੇ ਆਰੋਪੀਆਂ ਦੀ ਕੋਰਟ ਦੇ ਹੁਕਮਾਂ ਉੱਤੇ 6 ਜੂਨ ਨੂੰ ਕੋਰੋਨਾ ਜਾਂਚ ਕਰਵਾਈ ਗਈ ਸੀ ਅਤੇ ਅੱਜ ਐਤਵਾਰ ਨੂੰ ਰਿਪੋਰਟ ਆਉਣ ਉੱਤੇ ਐਨਆਈਏ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਹੈ ਕਿ ਆਰੋਪੀ ਜਹਾਨਜੀਬ ਸਾਮੀ ਅਤੇ ਮੁਹੰਮਦ ਅਬਦੁੱਲਾ ਬਾਸਿਤ ਦੀ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਹੀਨਾ ਬਸ਼ੀਰ ਬੇਘ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਖਬਰ ਏਜੰਸੀ ਏਐਨਆਈ ਦੇ ਟਵੀਟ ਮੁਤਾਬਕ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਆਦੇਸ਼ ਦਿੱਤਾ ਹੈ ਕਿ ਉਹ ਕੋਰੋਨਾ ਪਾਜ਼ੀਟਿਵ ਪਾਈ ਗਈ ਹੀਨਾ ਬਸ਼ੀਰ ਬੇਘ ਨੂੰ ਤਤਕਾਲ ਪ੍ਰਭਾਵ ਨਾਲ ਦਿੱਲੀ ਦੇ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਵਿਚ ਦਾਖਲ ਕਰਵਾਵੇ। ਉੱਥੇ ਹੀ ਤਿੰਨਾਂ ਆਰੋਪੀਆਂ ਦਾ ਅੱਜ ਐਤਵਾਰ ਨੂੰ 10 ਦਿਨ ਦਾ ਰਿਮਾਂਡ ਵੀ ਖਤਮ ਹੋ ਗਿਆ ਹੈ ਜਿਸ ਤੋਂ ਬਾਅਦ ਕੋਰਟ ਨੇ ਦੋ ਆਰੋਪੀਆਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਕਿਉਂਕਿ ਏਜੰਸੀ ਨੇ ਉਨ੍ਹਾਂ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਸੀ।

Leave a Reply

Your email address will not be published. Required fields are marked *