ਪਾਕਿਸਤਾਨ ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਦਾ ਇਕ ਜਵਾਨ ਸ਼ਹੀਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜਿੱਥੇ ਇਕ ਪਾਸੇ ਪੂਰੀ ਦੁਨੀਆ ਕੋਰੋਨਾ ਦੇ ਕਹਿਰ ਨਾਲ ਜੂਝ ਰਹੀ ਹੈ, ਉੱਥੇ ਹੀ ਦੂਜੇ ਪਾਸੇ ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜਿੱਥੇ ਇਕ ਪਾਸੇ ਪੂਰੀ ਦੁਨੀਆ ਕੋਰੋਨਾ ਦੇ ਕਹਿਰ ਨਾਲ ਜੂਝ ਰਹੀ ਹੈ, ਉੱਥੇ ਹੀ ਦੂਜੇ ਪਾਸੇ ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਇਸ ਵਿਸ਼ਵ ਵਿਆਪੀ ਸੰਕਟ ਦੇ ਸਮੇਂ ਵਿਚ ਵੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਰਅਸਲ ਬੀਤੀ ਰਾਤ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜਿਲ੍ਹੇ ਵਿਚ ਕੰਟਰੋਲ ਰੇਖਾ ਉੱਤੇ ਮੁੜ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ ਜਿਸ ਦੌਰਾਨ ਭਾਰਤ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਬੁੱਧਵਾਰ ਰਾਤ 10 ਵਜੇ ਰਾਜੌਰੀ ਜਿਲ੍ਹੇ ਦੇ ਤਰਕੁੰਡੀ ਸੈਕਟਰ ਵਿਚ ਜੰਗਬੰਦੀ ਦੀ ਉਲੰਘਣਾ ਕਰਕੇ ਭਾਰੀ ਗੋਲੀਬਾਰੀ ਕੀਤੀ ਜਿਸ ਦੀ ਚਪੇਟ ਵਿਚ ਆਉਣ ਕਰਕੇ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ, ਜਦਕਿ ਇਕ ਹੋਰ ਜਵਾਨ ਤੇ ਨਾਗਰਿਕ ਜਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਸ਼ਹੀਦ ਹੋਏ ਜਵਾਨ ਦੀ ਮ੍ਰਿਤਕ ਦੇਹ ਨੂੰ ਰਾਜੌਰੀ ਦੇ ਸਿਵਿਲ ਹਸਪਤਾਲ ਵਿਚ ਭੇਜਿਆ ਗਿਆ ਹੈ। ਪਾਕਿਸਤਾਨ ਦੁਆਰਾ ਕੀਤੀ ਜਾ ਰਹੀ ਗੋਲੀਬਾਰੀ ਦਾ ਭਾਰਤੀ ਫੌਜ ਵੀ ਮੂੰਹਤੋੜ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਆਰਮੀ ਦੁਆਰਾ ਇਹ ਨਾਪਾਕ ਹਰਕਤਾਂ ਸਰਹੱਦ ਉੱਤੇ ਅੱਤਵਾਦੀਆਂ ਨੂੰ ਘੂਸਪੈਠ ਕਰਵਾਉਣ ਲਈ ਕੀਤੀਆਂ ਜਾਂ ਰਹੀਆਂ ਹਨ ਪਰ ਭਾਰਤੀ ਫੌਜ ਦੀ ਕਾਰਵਾਈ ਕਰਕੇ ਪਾਕਿਸਤਾਨ ਦੇ ਮਨਸੂਬੇ ਨਾਕਾਮਯਾਬ ਹੋ ਰਹੇ ਹਨ।

ਦੱਸ ਦਈਏ ਕਿ ਜਿੱਥੇ ਭਾਰਤੀ ਸੈਨਾ ਦੁਆਰਾ ਸਰਹੱਦ ਉੱਤੇ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਮੂੰਹਤੋੜ ਜਵਾਬ ਦੇ ਰਹੀ ਹੈ। ਉੱਥੇ ਹੀ ਦੂਜੇ ਪਾਸੇ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦਾ ਤੇਜ਼ੀ ਨਾਲ ਸਫਾਇਆ ਵੀ ਕਰ ਰਹੀ ਹੈ। ਬੀਤੇ ਬੁੱਧਵਾਰ ਨੂੰ ਸ਼ੋਪੀਆ ਜਿਲ੍ਹੇ ਦੇ ਸੁਗੂ ਇਲਾਕੇ ਵਿਚ ਅੱਤਵਾਦੀਆਂ ਨਾਲ ਹੋਈ ਇਕ ਮੁੱਠਭੇੜ ਦੌਰਾਨ ਸੈਨਾ ਨੇ 5 ਦਹਿਸ਼ਤਗਰਦਾਂ ਦਾ ਖਾਤਮਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਪੰਜ ਅਤੇ ਸੋਮਵਾਰ ਨੂੰ ਚਾਰ ਅੱਤਵਾਦੀ ਮਾਰ ਗਿਰਾਏ ਸਨ।

Leave a Reply

Your email address will not be published. Required fields are marked *