ਪਾਕਿਸਤਾਨ ਕੋਰੋਨਾ ਕਾਰਨ ਹੋਇਆ ਬੇਹਾਲ, 24 ਘੰਟਿਆਂ ‘ਚ ਰਿਕਾਰਡ ਤੋੜ ਮਾਮਲੇ ਆਏ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਦੁਨੀਆ ਭਰ ਦੇ ਦੇਸ਼ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ  ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਕੋਰੋਨਾ ਸੰਕਰਮਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਦੁਨੀਆ ਭਰ ਦੇ ਦੇਸ਼ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ  ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਕੋਰੋਨਾ ਸੰਕਰਮਨ ਦੇ ਕਹਿਰ ਨਾਲ ਜੂਝ ਰਿਹਾ ਹੈ। ਪਾਕਿਸਾਤਨ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 25 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ। ਜਦਕਿ 2400 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 40 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ।

Pakistan sees highest inflation in the world during 2020: SBP ...

ਪਾਕਿਸਤਾਨ ਦੇ ਰਾਸ਼ਟਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਦੇ ਸੱਭ ਤੋਂ ਵੱਧ ਰਿਕਾਰਡ ਤੋੜ 6,397 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 107 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 1,25,933 ਹੋ ਚੁੱਕੀ ਹੈ ਅਤੇ ਮ੍ਰਿਤਕਾਂ ਦਾ ਅੰਕੜਾ 2463 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 40,247 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਮਾਮਲਿਆਂ ਦੀ ਸੰਖਿਆ 83,223 ਹੋ ਗਈ ਹੈ। ਪਾਕਿਸਤਾਨ ਦਾ ਪੰਜਾਬ ਪ੍ਰਾਂਤ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ । ਇੱਥੇ ਹੁਣ ਤੱਕ 47,382 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਸਿੰਧ ਵਿਚ 46,828, ਖੈਬਰ ਪਖਤੂਨਵਾ ਤੋਂ 15,787, ਬਲੂਚਿਸਤਾਨ ਤੋਂ 7,673, ਇਸਲਾਮਾਬਾਦ ਤੋਂ 6,699,ਗਿਲਗਿਤ-ਬਾਲਟਿਸਤਾਨ ਤੋਂ 1,030 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ 534 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਪਾਕਿਸਤਾਨ ਵਿਚ ਹੁਣ ਤੱਕ 809,169 ਕੋਰੋਨਾ ਦੇ ਟੈਸਟ ਹੋ ਚੁੱਕੇ ਹਨ ਜਿਨ੍ਹਾਂ ਵਿਚ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ 28,344 ਟੈਸਟ ਸ਼ਾਮਲ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਕੋਰੋਨਾ ਸੰਕਟ ਕਾਰਨ ਪਾਕਿਸਤਾਨ ਦੀ ਅਰਥਵਿਵਸਥਾ ਉੱਤੇ ਕਾਫੀ ਪ੍ਰਭਾਵ ਪਿਆ ਹੈ। ਮੌਜੂਦ ਵਿੱਤੀ ਸਾਲ ਵਿਚ ਪਾਕਿਸਤਾਨ ਦੀ ਜੀਡੀਪੀ ਵਿਚ 0.37 ਫੀਸਦੀ ਗਿਰਾਵਟ ਹੋਣ ਦੀ ਗੱਲ ਕਹੀ ਗਈ ਹੈ । ਇਹੀ ਕਾਰਨ ਸੀ ਕਿ ਅਰਥਵਿਵਸਥਾ ਨੂੰ ਹੋ ਰਹੇ ਨੁਕਸਾਨ ਕਾਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਵਿਚੋਂ ਲਾਕਡਾਊਨ ਨੂੰ ਹਟਾ ਦਿੱਤਾ ਹੈ ਪਰ ਇਸ ਕਾਰਨ ਕੋਰੋਨਾ ਦੇ ਮਾਮਲੇ ਵੀ ਰਫ਼ਤਾਰ ਫੜ ਰਹੇ ਹਨ।

Leave a Reply

Your email address will not be published. Required fields are marked *