ਨਹੀਂ ਬਾਜ਼ ਆ ਰਿਹਾ ਪਾਕਿਸਤਾਨ, ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਦਾ 1 ਜਵਾਨ ਸ਼ਹੀਦ,3 ਜ਼ਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਸੰਕਟ ਵਿਚਾਲੇ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੁਆਰਾ ਜੰਮੂ ਕਸ਼ਮੀਰ ਦੇ ਪੁੰਛ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਸੰਕਟ ਵਿਚਾਲੇ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੁਆਰਾ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਉੱਤੇ ਜੰਗਬੰਦੀ ਉਲੰਘਣਾ ਕੀਤੀ ਗਈ, ਜਿਸ ਦੌਰਾਨ ਭਾਰਤ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਤਿੰਨ ਜਵਾਨ ਜਖ਼ਮੀ ਹੋ ਗਏ ਹਨ। ਉੱਥੇ ਹੀ ਭਾਰਤੀ ਫੌਜ ਨੇ ਵੀ ਪਾਕਿਸਤਾਨ ਨੂੰ ਉਸੇ ਦੀ ਭਾਸ਼ਾ ਵਿਚ ਮੂੰਹਤੋੜ ਜਵਾਬ ਦਿੱਤਾ ਹੈ।

Pakistan violates ceasefire along LoC in Jammu and Kashmir
File Photo

ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਪੁੰਛ ਜਿਲ੍ਹੇ ਦੇ ਕਸਤਾ ਅਤੇ ਕਿਰਨੀ ਇਲਾਕੇ ਵਿਚ ਪਾਕਿਸਤਾਨੀ ਫੌਜ ਨੇ ਐਲਓਸੀ ਤੇ ਮੁੜ ਤੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ ਜਿਸ ਦੀ ਚਪੇਟ ਵਿਚ ਆਉਣ ਕਰਕੇ ਭਾਰਤ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਉਧਮਪੁਰ ਸਥਿਤ ਆਰਮੀ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਪੁੰਛ ਅਤੇ ਰਾਜੌਰੀ ਜਿਲ੍ਹੇ ਵਿਚ ਇਸ ਮਹੀਨੇ ‘ਚ ਪਾਕਿਸਤਾਨ ਦੀ ਗੋਲਬਾਰੀ ਕਾਰਨ ਇਹ ਦੂਜੀ ਮੌਤ ਹੈ। ਇਸ ਤੋਂ ਪਹਿਲਾਂ 10 ਜੂਨ ਨੂੰ ਵੀ ਰਾਜੌਰੀ ਜਿਲ੍ਹੇ ਵਿਚ ਪਾਕਿਸਤਾਨ ਦੁਆਰਾ ਕੀਤੀ ਫਾਇਰਿੰਗ ਵਿਚ ਨਾਈਕ ਗੁਰਚਰਨ ਸਿੰਘ ਸ਼ਹੀਦ ਹੋ ਗਿਆ ਸੀ ਜੋ ਕਿ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਨਾਲ ਸੰਬੰਧ ਰੱਖਦਾ ਸੀ। ਉੱਥੇ ਹੀ ਸ਼ਨੀਵਾਰ ਨੂੰ ਪਾਕਿਸਤਾਨ ਦੁਆਰਾ ਕੀਤੀ ਫਾਇਰਿੰਗ ਦਾ ਭਾਰਤੀ ਸੈਨਾ ਨੇ ਵੀ ਮੂੰਹ ਤੋੜ ਜਵਾਬ ਦਿੱਤਾ ਹੈ। ਗੋਲੀਬਾਰੀ ਦੇ ਚੱਲਦਿਆਂ ਕੰਟਰੋਲ ਰੇਖਾ ਨਾਲ ਲੱਗਦੇ ਖੇਤਰਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।  ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਪਾਕਿਸਤਾਨ ਦੁਆਰਾ ਜੰਗਬੰਦੀ ਦਾ ਉਲੰਘਣ ਕੀਤਾ ਗਿਆ ਸੀ ਅਤੇ ਜਵਾਬੀ ਕਾਰਵਾਈ ਵਿਚ ਭਾਰਤੀ ਫੌਜ ਨੇ ਪਾਕਿਸਤਾਨੀ ਸੈਨਾ ਦੀਆਂ ਕਈ ਚੌਕੀਆਂ ਤਬਾਹ ਕਰ ਦਿੱਤੀਆਂ ਸਨ ਅਤੇ ਉਸ ਦੇ ਪੰਜ ਜਵਾਨ ਢੇਰ ਹੋ ਗਏ ਸਨ। ਭਾਰੀ ਨੁਕਸਾਨ ਦੇ ਬਾਵਜੂਦ ਵੀ ਸ਼ਨੀਵਾਰ ਨੂੰ ਪਾਕਿਸਤਾਨ ਨੇ ਮੁੜ ਤੋਂ ਗੋਲੀਬਾਰੀ ਕੀਤੀ ਹੈ। ਦੱਸ ਦਈਏ ਕਿ ਪਾਕਿਸਤਾਨੀ ਫੌਜ ਯੁੱਧਬੰਦੀ ਉਲੰਘਣਾ ਸਰਹੱਦ ਉੱਤੇ ਅੱਤਵਾਦੀਆਂ ਦੀ ਘੂਸਪੈਠ ਕਰਵਾਉਣ ਲਈ ਕਰਦੀ ਹੈ ਤਾਂ ਜੋ ਜੰਮੂ ਕਸ਼ਮੀਰ ਵਿਚ ਅੱਤਵਾਦ ਨੂੰ ਫੈਲਾਇਆ ਜਾ ਸਕੇ।

Leave a Reply

Your email address will not be published. Required fields are marked *