ਦਿੱਲੀ ਦੇ ਸਿਹਤ ਮੰਤਰੀ ਦੁਬਾਰਾ ਜਾਂਚ ‘ਚ ਪਾਏ ਗਏ ਕੋਰੋਨਾ ਪਾਜ਼ੀਟਿਵ, ਅਮਿਤ ਸ਼ਾਹ ਨਾਲ ਬੈਠਕ ‘ਚ ਹੋਏ ਸਨ ਸ਼ਾਮਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਇਕ ਪਾਸੇ ਜਿੱਥੇ ਰਾਜਧਾਨੀ ਦਿੱਲੀ ਵਿਚ ਕੋਰੋਨਾ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਹੁਣ ਦਿੱਲੀ ਦੇ ਸਿਹਤ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਇਕ ਪਾਸੇ ਜਿੱਥੇ ਰਾਜਧਾਨੀ ਦਿੱਲੀ ਵਿਚ ਕੋਰੋਨਾ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਹੁਣ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬੀਤੀ ਰਾਤ ਦੁਬਾਰਾ ਜਾਂਚ ਵਿਚ ਸਤੇਂਦਰ ਜੈਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਖੈਰ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ।

Delhi health minister Satyendar Jain admitted to hospital after ...

ਦਰਅਸਲ ਸੋਮਵਾਰ ਰਾਤ ਨੂੰ ਸਿਹਤ ਮੰਤਰੀ ਸਤੇਂਦਰ ਜੈਨ ਤੇਜ਼ ਬੁਖਾਰ ਅਤੇ ਸਾਂਹ ਲੈਣ ਵਿਚ ਆ ਰਹੀ ਪਰੇਸ਼ਾਨੀ ਕਰਕੇ ਦਿੱਲੀ ਦੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਦਾਖਲ ਹੋਏ ਸਨ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਮੰਗਲਵਾਰ ਸਵੇਰੇ ਟਵੀਟ ਕਰਕੇ ਦਿੱਤੀ ਸੀ। ਕੋਰੋਨਾ ਦੇ ਲੱਛਣ ਹੋਣ ਕਰਕੇ ਡਾਕਟਰਾਂ ਨੇ ਉਨ੍ਹਾਂ ਦੇ ਕੋਰੋਨਾ ਦਾ ਟੈਸਟ ਕੀਤਾ ਸੀ ਜੋ ਕਿ ਨੈਗੇਟਿਵ ਆਇਆ ਸੀ ਪਰ ਸਿਹਤ ਵਿਚ ਕੋਈ ਸੁਧਾਰ ਨਾ ਹੋਣ ਕਰਕੇ ਬੁੱਧਵਾਰ ਨੂੰ ਉਨ੍ਹਾਂ ਦਾ ਮੁੜ ਤੋਂ ਕੋਰੋਨਾ ਟੈਸਟ ਕੀਤਾ ਗਿਆ ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਤੇਂਦਰ ਜੈਨ ਦਾ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸਿਹਤ ਮੰਤਰੀ ਸਤੇਂਦਰ ਜੈਨ ਹਸਪਤਾਲ ਵਿਚ ਦਾਖਲ ਹੋਣ ਤੋਂ ਪਹਿਲਾਂ ਬੀਤੇ ਐਤਵਾਰ ਨੂੰ ਕੋਰੋਨਾ ਸੰਕਟ ਉੱਤੇ ਚਰਚਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਸੱਦੀ ਗਈ ਮੀਟਿੰਗ ਵਿਚ ਵੀ ਸ਼ਾਮਲ ਹੋਏ ਸਨ। ਉਨ੍ਹਾਂ ਤੋਂ ਇਲਾਵਾ ਇਸ ਮੀਟਿੰਗ ਵਿਚ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਸਮੇਤ ਕਈ ਵੱਡੇ ਅਧਿਕਾਰੀ ਮੌਜੂਦ ਸਨ ਜਿਸ ਕਰਕੇ ਚਿੰਤਾਵਾਂ ਹੋਰ ਵੀ ਵੱਧ ਗਈਆਂ ਹਨ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 47102 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 1904 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 17457 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Leave a Reply

Your email address will not be published. Required fields are marked *