ਸਰਹੱਦ ‘ਤੇ ਸਥਿਤੀ ਤਣਾਅਪੂਰਨ, ਅੱਜ ਫਿਰ ਗੱਲਬਾਤ ਦੇ ਟੇਬਲ ‘ਤੇ ਬੈਠਣਗੇ ਦੋਵਾਂ ਦੇਸ਼ਾਂ ਦੇ ਮੇਜਰ ਜਨਰਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਗਲਵਾਨ ਘਾਟੀ ਵਿਚ ਹੋਈ ਖੂਨੀ ਝੜਪ ਤੋਂ ਬਾਅਦ ਭਾਰਤ ਅਤੇ ਚੀਨ ਵਿਚਾਲੇ ਸਰਹੱਦ ਉੱਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਪਰ ਉੱਥੇ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਗਲਵਾਨ ਘਾਟੀ ਵਿਚ ਹੋਈ ਖੂਨੀ ਝੜਪ ਤੋਂ ਬਾਅਦ ਭਾਰਤ ਅਤੇ ਚੀਨ ਵਿਚਾਲੇ ਸਰਹੱਦ ਉੱਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਪਰ ਉੱਥੇ ਹੀ ਹਲਾਤਾਂ ਨੂੰ ਸੁਧਾਰਣ ਅਤੇ ਤਣਾਅ ਨੂੰ ਘੱਟ ਕਰਨ ਲਈ ਭਾਰਤ ਅਤੇ ਚੀਨ ਦੇ ਮੇਜਰ ਜਨਰਲ ਅੱਜ ਵੀਰਵਾਰ ਨੂੰ ਇਕ ਵਾਰ ਫਿਰ ਗੱਲਬਾਤ ਦੇ ਟੇਬਲ ਉੱਤੇ ਬੈਠਣਗੇ। ਇਸ ਦੌਰਾਨ ਦੋਵਾਂ ਫੌਜੀ ਅਧਿਕਾਰੀਆਂ ਵਿਚਾਲੇ ਸੀਮਾ ਵਿਵਾਦ ਨੂੰ ਲੈ ਕੇ ਚਰਚਾ ਹੋਵੇਗੀ।

India-China News Highlights (June 17): Galwan Valley incident will ...

ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਸੋਮਵਾਰ ਰਾਤ ਨੂੰ ਹਿੰਸਕ ਝੜਪ ਤੋਂ ਬਾਅਦ ਵੀ ਦੋ ਰਾਊਂਡ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਹ ਬੇਨਤੀਜਾ ਰਹੀ ਹੈ ਜਿਸ ਤੋਂ ਬਾਅਦ ਅੱਜ ਸਰਹੱਦ ਉੱਤੇ ਸ਼ਾਂਤੀ ਲਈ ਤੀਜੀ ਦੌਰ ਦੀ ਗੱਲਬਾਬਾਤ ਹੋਵੇਗੀ। ਉੱਥੇ ਹੀ ਬੀਤੇ ਦਿਨ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ-ਯੀ-ਐਸ ਵਿਚਾਲੇ ਵੀ ਅਸਲ ਕੰਟਰੋਲ ਰੇਖਾ (ਐਲਏਸੀ) ਉੱਤੇ ਤਣਾਅਪੂਰਨ ਸਥਿਤੀ ਨੂੰ ਲੈ ਕੇ ਫੋਨ ਉੱਤੇ ਗੱਲਬਾਤ ਹੋਈ ਹੈ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਗਲਵਾਨ ਵਿਚ ਗਲਤੀ ਚੀਨ ਦੀ ਹੈ ਅਤੇ ਉਸ ਨੇ ਇਹ ਹਮਲਾ ਪੂਰੇ ਯੋਜਨਾਬੰਧ ਤਰੀਕੇ ਨਾਲ ਕੀਤਾ ਸੀ। ਨਾਲ ਹੀ ਭਾਰਤ ਨੇ ਚੀਨ ਦੇ ਗਲਵਾਨ ਘਾਟੀ ਵਿਚ ਕੀਤੇ ਜਾ ਰਹੇ ਦਾਅਵੇ ਨੂੰ ਵੀ ਨਕਾਰ ਦਿੱਤਾ ਹੈ।

ਦੱਸ ਦਈਏ ਕਿ 15-16 ਜੂਨ ਦੀ ਰਾਤ ਨੂੰ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਚੀਨੀ ਫੌਜੀਆਂ ਨੇ ਕੰਡੇਦਾਰ ਤਾਰਾਂ ਅਤੇ ਪੱਥਰਾਂ ਨਾਲ ਭਾਰਤੀ ਜਵਾਨਾਂ ‘ਤੇ ਹਮਲਾ ਕੀਤਾ ਸੀ। ਸ਼ਹੀਦ ਹੋਏ 20 ਜਵਾਨਾਂ ਦਾ ਅੱਜ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ਉੱਤੇ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *