ਭਾਰਤ ਸਰਕਾਰ ਨੇ ਗੁਰਪਤਵੰਤ ਪੰਨੂ ਸਮੇਤ 9 ਲੋਕਾਂ ਨੂੰ ਐਲਾਨਿਆਂ ਦਹਿਸ਼ਤਗਰਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਬੁੱਧਵਾਰ ਨੂੰ ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚ ਬੈਠ ਕੇ ਪੰਜਾਬ ਵਿਚ ਮੁੜ ਤੋਂ ਅੱਤਵਾਦ ਨੂੰ ਸੁਰਜੀਤ ਕਰਨ ਦੇ ਯਤਨ ਕਰਨ ਵਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਬੁੱਧਵਾਰ ਨੂੰ ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚ ਬੈਠ ਕੇ ਪੰਜਾਬ ਵਿਚ ਮੁੜ ਤੋਂ ਅੱਤਵਾਦ ਨੂੰ ਸੁਰਜੀਤ ਕਰਨ ਦੇ ਯਤਨ ਕਰਨ ਵਾਲੇ 9 ਲੋਕਾਂ ਨੂੰ ਅੱਤਵਾਦੀ ਕਰਾਰ ਦਿੱਤਾ ਹੈ, ਇਨ੍ਹਾਂ ਵਿਚ ਸਿਖਸ ਫਾਰ ਜਸਟਿਸ ਦਾ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿਘ ਪੰਨੂ ਵੀ ਸ਼ਾਮਲ ਹੈ। ਇਹ ਸਾਰੇ 9 ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ(ਯੂਪੀਏ) ਦੀਆਂ ਧਾਰਾਵਾਂ ਤਹਿਤ ਦਹਿਸ਼ਤਗਰਦ ਘੋਸ਼ਿਤ ਕੀਤੇ ਗਏ ਹਨ।

https://youtu.be/3XCV_WsYA6o

ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਵਧਵਾ ਸਿੰਘ ਬੱਬਰ, ਪਾਕਿਸਤਾਨ ਅਧਾਰਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁੱਖੀ ਲਖਬੀਰ ਸਿੰਘ,ਪਾਕਿ ਅਧਾਰਿਤ ਖਾਲਿਸਤਾਨ ਜਿੰਦਾਬਾਦ ਫੋਰਸ ਦੇ ਮੁੱਖੀ ਰਣਜੀਤ ਸਿੰਘ, ਪਾਕਿ ਅਧਾਰਿਤ ਖਾਲਿਸਤਾਨ ਕਮਾਂਡੋ ਫੋਰਸ ਦੇ ਮੁੱਖੀ ਪਰਮਜੀਤ ਸਿੰਘ, ਖਾਲਿਸਤਾਨ ਟਾਈਗਰ ਫੋਰਸ ਦੇ ਮੈਂਬਰ ਭੁਪਿੰਦਰ ਸਿੰਘ ਭਿੰਦਾ,ਖਾਲਿਸਤਾਨ ਜਿੰਦਾਬਾਦ ਫੋਰਸ ਦੇ ਮੈਂਬਰ ਭੁਪਿੰਦਰ ਸਿੰਘ ਭਿੰਦਾ, ਖਾਲਿਸਤਾਨ ਜਿੰਦਾਬਾਦ ਫੋਰਸ ਦੇ ਮੈਂਬਰ ਗੁਰਮੀਤ ਸਿੰਘ ਬੱਗਾ, ਕਨੇਡਾ ਅਧਾਰਿਤ ਖਾਲਿਸਤਾਨ ਟਾਇਗਰ ਫੋਰਸ ਦੇ ਮੁੱਖੀ ਹਰਦੀਪ ਸਿੰਘ ਨਿੱਜਰ, ਯੂਕੇ ਅਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਪਰਮਜੀਤ ਸਿੰਘ ਅਤੇ ਅਮਰੀਕਾ ਅਧਾਰਿਤ ਸਿੱਖਸ ਫੋਰ ਜਸਟਿਸ ਦੇ ਮੁੱਖ ਮੈਂਬਰ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਭਾਰਤ ਅਤੇ ਪੰਜਾਬ ਸਰਕਾਰ ਵਿਦੇਸ਼ਾਂ ਵਿਚ ਬੈਠੇ ਖਾਲਿਸਾਤਨੀਆਂ ਵਿਰੁੱਧ ਸਖਤ ਹੁੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਐਸਐਫਜੇ ਦੇ ਕਾਨੂੰਨੀ ਸਲਾਹਕਾਰ ਪੰਨੂ, ਜਿਸ ਨੂੰ ਕਿ ਹੁਣ ਅੱਤਵਾਦੀ ਐਲਾਨ ਦਿੱਤਾ ਗਿਆ ਹੈ, ਨੂੰ ਇਹ ਚੇਤਾਵਨੀ ਦੇੇ ਚੁੱਕੇ ਹਨ ਕਿ ਜੇਕਰ ਉਸ ਵਿਚ ਹਿੰਮਤ ਹੈ ਤਾਂ ਉਹ ਪੰਜਾਬ ਵਿਚ ਆ ਕੇ ਵਿਖਾਵੇ।     

 

Leave a Reply

Your email address will not be published. Required fields are marked *